ਕੈਪਟਨ ਦੇ ਮਿਸ਼ਨ-13 'ਚ ਅੜਿੱਕਾ ਬਣ ਕੇ ਉਭਰਿਆ ਬੇਰੁਜ਼ਗਾਰੀ ਦਾ ਮੁੱਦਾ
Published : May 26, 2019, 9:51 pm IST
Updated : May 26, 2019, 9:51 pm IST
SHARE ARTICLE
Captain Amarinder Singh
Captain Amarinder Singh

ਬੇਰੁਜ਼ਗਾਰ ਅਧਿਆਪਕਾਂ ਚਲਾਈ ਸੀ 'ਰੁਜ਼ਗਾਰ ਨਹੀਂ ਤਾਂ ਵੋਟ ਨਹੀਂ' ਮੁਹਿੰਮ  

ਚੰਡੀਗੜ੍ਹ (ਨੀਲ) : ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਭਾਵੇਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਦੂਜੇ ਸੂਬਿਆਂ ਨਾਲੋਂ ਵਖਰੀ ਰਹੀ ਹੈ ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਿਸ਼ਨ-13 ਪੂਰਾ ਨਹੀਂ ਹੋ ਸਕਿਆ। ਚੋਣ ਸਰਗਰਮੀਆਂ ਦੌਰਾਨ ਸੂਬੇ ਭਰ 'ਚ ਕਾਂਗਰਸੀ ਉਮੀਦਵਾਰਾਂ ਨੂੰ ਬੇਰੁਜ਼ਗਾਰ ਨੌਜਵਾਨਾਂ ਦੇ ਸੁਆਲਾਂ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ।

Unemployment Unemployment

ਭਾਵੇਂ ਪੰਜਾਬ ਸਰਕਾਰ ਕਰੀਬ 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ/ਕਾਰੋਬਾਰ ਦੇਣ ਦਾ ਦਾਅਵਾ ਕਰ ਰਹੀ ਹੈ ਪ੍ਰੰਤੂ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਬੇਰੁਜ਼ਗਾਰ ਅਧਿਆਪਕ, ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ ਯੋਗਤਾਵਾਂ ਪੂਰੀਆਂ ਕਰਦੇ ਨੌਜਵਾਨ ਹਾਲੇ ਵੀ ਸੰਘਰਸ਼ ਦੇ ਰਾਹ ਪਏ ਹੋਏ ਹਨ। ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਸੂਬਾ ਪ੍ਰੈੱੱਸ ਸਕੱਤਰ ਰਣਦੀਪ ਸੰਗਤਪੁਰਾ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ-2017 ਵਿਚ 'ਘਰ-ਘਰ ਨੌਕਰੀ' ਦਾ ਵਾਅਦਾ ਕਰ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਏ ਕੈਪਟਨ ਅਮਰਿੰਦਰ ਸਿੰਘ 2 ਸਾਲਾਂ ਬਾਅਦ ਵੀ ਇਹ ਵਾਅਦਾ ਸਹੀ ਅਰਥਾਂ 'ਚ ਪੂਰਾ ਕਰਨ ਤੋਂ ਅਸਮਰਥ ਰਹੇ ਹਨ।

Captain Amarinder SinghCaptain Amarinder Singh

ਉਨ੍ਹਾਂ ਕਿਹਾ ਕਿ ਜਥੇਬੰਦੀ ਚੋਣਾਂ ਦੌਰਾਨ ਵੀ ਸੰਘਰਸ਼ ਦੇ ਰਾਹ 'ਤੇ ਸੀ , ਜਿਸ ਦੌਰਾਨ ਸੂਬੇ ਅੰਦਰ 'ਰੁਜ਼ਗਾਰ ਨਹੀਂ-ਵੋਟ ਨਹੀਂ' ਮੁਹਿੰਮ ਚਲਾਈ ਸੀ, ਜਿਸ ਦਾ ਉਨ੍ਹਾਂ ਨੂੰ ਭਰਪੂਰ ਹੁੰਗਾਰਾ ਮਿਲਿਆ ਸੀ ਅਤੇ ਹੁਣ ਚੋਣ ਜ਼ਾਬਤਾ ਖ਼ਤਮ ਹੋ ਗਿਆ ਹੈ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬੇ ਭਰ 'ਚ ਕਰੀਬ 50 ਹਜ਼ਾਰ ਦੀ ਗਿਣਤੀ ਵਾਲੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਮਾਲਵੇ 'ਚ ਕਾਫੀ ਸਰਗਰਮ ਹਨ। ਜਿਸ ਕਰ ਕੇ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ 'ਤੇ ਵੀ ਬੇਰੁਜ਼ਗਾਰ ਨੌਜਵਾਨਾਂ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement