ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦਾ ਕੰਮ 10 ਜੂਨ ਤਕ ਮੁਕੰਮਲ ਕੀਤਾ ਜਾਵੇ : ਤ੍ਰਿਪਤ ਬਾਜਵਾ
Published : May 26, 2020, 8:57 am IST
Updated : May 26, 2020, 8:57 am IST
SHARE ARTICLE
file Photo
file Photo

ਪੰਜਾਬ ਦੇ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ ਦੀ ਵਿੱਢੀ ਗਈ ਮੁਹਿੰਮ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ

ਚੰਡੀਗੜ੍ਹ, 25 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ ਦੀ ਵਿੱਢੀ ਗਈ ਮੁਹਿੰਮ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਉੱਤੇ ਤਸੱਲੀ ਪ੍ਰਗਟ ਕਰਦਿਆਂ, ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਕਿ ਇਹ ਕਾਰਜ ਹਰ ਹਾਲਤ 10 ਜੂਨ ਤਕ ਮੁਕੰਮਲ ਕੀਤਾ ਜਾ ਸਕੇ।

ਸ੍ਰੀ ਬਾਜਵਾ ਨੇ ਕਿਹਾ ਕਿ 11 ਮਈ ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸੂਬੇ ਭਰ ਵਿਚ 12451 ਛੱਪੜਾਂ ਵਿਚੋਂ ਹੁਣ ਤਕ 3848 ਦਾ ਪਾਣੀ ਕੱਢਿਆ ਜਾ ਚੁੱਕਿਆ ਹੈ ਜਦਕਿ 4500 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ, ਜੋ ਆਉਣ ਵਾਲੇ ਦੋ ਤਿੰਨ ਦਿਨਾਂ ਵਿਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦਸਿਆ ਕਿ ਸੂਬੇ ਦੇ 297 ਛੱਪੜਾਂ ਵਿਚੋਂ ਗਾਰ ਕੱਢ ਕੇ ਸਾਫ਼ ਕੀਤੇ ਜਾ ਚੁੱਕੇ ਹਨ ਅਤੇ 1304 ਛੱਪੜਾਂ ਵਿਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਇਹ ਵੀ ਦਸਿਆ ਕਿ ਵਿਭਾਗ ਵਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਸੂਬੇ ਦੇ 12451 ਛੱਪੜਾਂ ਵਿਚੋਂ ਪਾਣੀ ਕੱਢਣ ਦੀ ਜਰੂਰਤ ਹੈ ਜਦਕਿ 7649 ਛੱਪੜਾਂ ਵਿਚੋਂ ਗਾਰ ਵੀ ਕੱਢਣ ਦੀ ਲੋੜ ਹੈ।

ਪੇਂਡੂ ਵਿਕਾਸ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਸੂਬੇ ਦੇ ਰਹਿੰਦੇ 4103 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਤੁਰਤ ਚਾਲੂ ਕਰਵਾਇਆ ਜਾਵੇ ਤਾਕਿ 10 ਜੂਨ ਤਕ ਸੂਬੇ ਦਾ ਇਕ ਵੀ ਛੱਪੜ ਸਾਫ਼ ਹੋਣ ਤੋਂ ਨਾ ਰਹਿ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗਾਰ ਕੱਢਣ ਦੇ ਕੰਮ ਵਿਚ ਪਿੰਡ ਦੇ ਕਿਰਤੀਆਂ ਤੋਂ ਕਰਵਾਇਆ ਜਾਵੇ ਤਾਕਿ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿਚ ਕੰਮ ਮਿਲ ਸਕੇ।

ਪੇਂਡੂ ਵਿਕਾਸ ਮੰਤਰੀ ਨੇ ਦਸਿਆ ਕਿ ਸੂਬੇ ਦੇ ਪਿੰਡਾਂ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਥਾਪਰ ਯੂਨੀਵਰਸਟੀ ਤੋਂ ਤਿਆਰ ਕਰਵਾਏ ਗਏ ਕਿਫ਼ਾਇਤੀ ਮਾਡਲ ਅਨੁਸਾਰ ਪੰਜਾਬ ਦੇ ਸਾਰੇ ਛੱਪੜਾਂ ਨੂੰ ਪੜਾਅਵਾਰ ਸੀਵੇਜ ਟਰੀਟਮੈਂਟ ਪਲਾਂਟਾਂ ਵਿਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗੰਦੇ ਪਾਣੀ ਇਨ੍ਹਾਂ ਪਲਾਂਟਾਂ ਰਾਹੀਂ ਸੋਧ ਕੇ ਕਿਸਾਨਾਂ ਨੂੰ ਸਿੰਚਾਈ ਲਈ ਮੁਹੱਈਆ ਕਰਵਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement