ਸਕੂਲ ਦੀਆਂ ਫੀਸਾਂ ਤੋਂ ਦੁਖੀ ਮਾਪਿਆਂ ਵੱਲੋਂ ਸਿੱਖਿਆ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ
Published : May 26, 2020, 4:23 pm IST
Updated : May 26, 2020, 4:23 pm IST
SHARE ARTICLE
Photo
Photo

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਲੈਣ ਦੇ ਮੁੱਦੇ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ।

ਸੰਗਰੂਰ: ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਲੈਣ ਦੇ ਮੁੱਦੇ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਭਵਾਨੀਗੜ੍ਹ ਵਿਚ ਸਕੂਲ ਵੱਲੋਂ ਫੀਸ ਲੈਣ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

PhotoPhoto

ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹਨਾਂ ਕੋਲ ਬੱਚਿਆਂ ਦੀ 70 ਫੀਸਦੀ ਫੀਸ ਭਰਨ ਲਈ ਪੈਸੇ ਨਹੀਂ ਹਨ ਕਿਉਂਕਿ ਲੌਕਡਾਊਨ ਦੇ ਚਲਦਿਆਂ ਹਰ ਕਿਸੇ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ। ਮਾਪਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਫੀਸ ਨਾ ਭਰਨ ਦੀ ਗੱਲ ਕਹੀ ਸੀ।

PhotoPhoto

ਸਰਕਾਰ ਨੇ ਸਿਰਫ਼ ਟਿਊਸ਼ਨ ਫੀਸ ਲੈਣ ਲਈ ਕਿਹਾ ਸੀ ਅਤੇ ਹੁਣ ਹਾਈ ਕੋਰਟ ਨੇ ਸਕੂਲਾਂ ਦਾ ਪੱਖ ਸੁਣ ਕੇ ਫੀਸ ਲੈਣ ਦਾ ਫੈਸਲਾ ਸੁਣਾ ਦਿੱਤਾ ਹੈ। ਦੱਸ ਦਈਏ ਕਿ ਬੱਚਿਆਂ ਦੇ ਮਾਪਿਆਂ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement