Barnala News : ਬਰਨਾਲਾ 'ਚ ਦਿਨ ਦਿਹਾੜੇ ਚੱਲੀ ਗੋਲ਼ੀ, ਇੱਕ ਦੀ ਮੌਤ ਇੱਕ ਗੰਭੀਰ ਜ਼ਖ਼ਮੀ 

By : BALJINDERK

Published : May 26, 2024, 6:44 pm IST
Updated : May 26, 2024, 7:20 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ, ਜ਼ਖਮੀ ਵਿਅਕਤੀ ਘਟਨਾ ਦੀ ਜਾਣਕਾਰੀ ਦਿੰਦਾ ਹੋਇਆ
ਮ੍ਰਿਤਕ ਦੀ ਫਾਈਲ ਫੋਟੋ, ਜ਼ਖਮੀ ਵਿਅਕਤੀ ਘਟਨਾ ਦੀ ਜਾਣਕਾਰੀ ਦਿੰਦਾ ਹੋਇਆ

Barnala News : ਪੁਰਾਣੀ ਰੰਜਿਸ਼ ਨੂੰ ਲੈ ਕੇ ਮੁਲਜ਼ਮਾਂ ਨੇ ਚਲਾਈਆਂ ਗੋਲ਼ੀਆਂ 

Barnala News : ਬਰਨਾਲਾ ਦੇ ਨੇੜਲੇ ਪਿੰਡ ਕਾਲੇ ਕੇ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲ਼ੀ ’ਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਇਕੱਤਰ ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਪੁੱਤਰ ਨਾਇਬ ਸਿੰਘ ਸਿੰਘ ਨੇ ਦੱਸਿਆ ਕਿ ਰੁਪਿੰਦਰ ਸ਼ਰਮਾ (22) ਪੁੱਤਰ ਰਾਜ ਕੁਮਾਰ ਵਾਸੀ ਕਾਲੇਕੇ ਆਪਣੇ ਬਾਈਕ ’ਤੇ ਸਵਾਰ ਹੋ ਕੇ ਆਪਣੇ ਪਿੰਡ ਕਾਲੇਕੇ ਨੈਸ਼ਨਲ ਬੈਂਕ ਨੇੜੇ ਪਹੁੰਚੇ ਤਾਂ ਅੱਗੋਂ 15,,20 ਨੌਜਵਾਨਾਂ ਨੇ ਸਾਨੂੰ ਘੇਰ ਲਿਆ, ਜਿਨਾਂ ਪਹਿਲਾਂ ਕਿਰਪਾਨਾਂ ਨਾਲ ਵਾਰ ਕੀਤੇ ਅਤੇ ਫਿਰ ਰਿਵਾਰਵਰ ਨਾਲ ਗੋਲ਼ੀਆਂ ਚਲਾਈਆਂ ਗਈਆਂ। ਇਸ ਦੌਰਾਨ ਰੁਪਿੰਦਰ ਸ਼ਰਮਾ ਦੇ ਇੱਕ ਗੋਲ਼ੀ ਸਿਰ 'ਚ ਲੱਗੀ ਅਤੇ ਇੱਕ ਲੱਤ ’ਚ ਵੱਜੀ ਅਤੇ ਮੇਰੇ ਖੱਬੇ ਹੱਥ ’ਚ ਗੋਲੀ ਵੱਜੀ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਦੋਨਾਂ ਨੂੰ ਸਰਕਾਰੀ ਹਸਪਤਾਲ ਧਨੌਲਾ ਵਿਖੇ ਲਿਆਂਦਾ ਗਿਆ, ਜਿੱਥੇ ਹਾਜ਼ਰ ਡਾਕਟਰ ਨੇ ਰੁਪਿੰਦਰ ਸ਼ਰਮਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

ਇਹ ਵੀ ਪੜੋ:Gurdaspur News : ਗੁਰਦਾਸਪੁਰ ’ਚ  ਆੜਤੀ ਨੇ ਟਰੱਕ ਡਰਾਈਵਰ ਨੂੰ ਗੋਲ਼ੀ ਮਾਰ ਉਤਾਰਿਆ ਮੌਤ ਦੇ ਘਾਟ

ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਰੁਪਿੰਦਰ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਕਰਕੇ ਉਸਨੂੰ 10 ਦਿਨ ਪਹਿਲਾਂ ਧਨੌਲਾ ਵਿਖੇ ਉਸਦੀ ਕੁੱਟਮਾਰ ਕੀਤੀ ਗਈ ਸੀ। ਪਿੰਡ ਕਾਲੇ ਕੇ ਵਿਖੇ ਇਹ ਹੋਏ ਕਤਲ ਨਾਲ ਸਨਸਨੀ ਫੈਲ ਗਈ। ਇਸ ਮੌਕੇ ਥਾਣਾ ਧਨੌਲਾ ਪੁਲਿਸ ਨੇ ਦੱਸਿਆ ਕਿ ਇਹ ਜਲਦੀ ਹੀ ਛਾਪੇਮਾਰੀ ਕਰਕੇ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

(For more news apart from  Barnala Shot fired in Kaleke village, one died and one injured News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement