Gurdaspur Drone News: ਗੁਰਦਾਸਪੁਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਜ਼ਬਤ

By : GAGANDEEP

Published : May 26, 2024, 3:03 pm IST
Updated : May 26, 2024, 3:04 pm IST
SHARE ARTICLE
Gurdaspur Drone recovered News in punjabi
Gurdaspur Drone recovered News in punjabi

Gurdaspur Drone News BSF ਨੇ ਡਰੋਨ ਦੀ ਅਵਾਜ਼ ਸੁਣ ਤੇ ਕੀਤੀ ਜਵਾਬੀ ਫਾਇਰਿੰਗ

Gurdaspur Drone recovered News in punjabi : ਹਰ ਰੋਜ਼ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਨਸ਼ੀਲੇ ਪਦਾਰਥ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿਤਾ ਹੈ। ਹੁਣ ਇਕ ਵਾਰ ਫਿ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ 'ਚੋਂ ਡਰੋਨ ਬਰਾਮਦ ਕਰਨ 'ਚ ਸਫਲਤਾ ਮਿਲੀ ਹੈ।

ਇਹ ਵੀ ਪੜ੍ਹੋ: Gurdaspur News: BSF ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਡਰੋਨ, 11 ਕਿਲੋ ਹੈਰੋਇਨ ਕੀਤੀ ਬਰਾਮਦ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਤਲਵੰਡੀ ਵਿਰਕ ਦੇ ਖੇਤਾਂ ਵਿਚੋਂ ਇਹ ਡਰੋਨ ਬਰਾਮਦ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਕੁਝ ਸਮਾਂ ਪਹਿਲਾਂ ਸਰਹੱਦੀ ਚੌਕੀ ਚੰਦੂ ਵਡਾਲਾ ’ਤੇ ਬੀਐਸਐਫ ਦੇ ਜਵਾਨਾਂ ਵਲੋਂ ਇਸ ਡਰੋਨ ਨੂੰ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਵੀ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਡਰੋਨ ਵਾਪਸ ਮੁੜ ਗਿਆ।

ਇਹ ਵੀ ਪੜ੍ਹੋ: Delhi: ਦਿੱਲੀ ਬੇਬੀ ਕੇਅਰ ਸੈਂਟਰ 'ਚ ਲੱਗੀ ਅੱਗ ਦੀ ਘਟਨਾ 'ਤੇ ਰਾਸ਼ਟਰਪਤੀ ਨੇ ਜਤਾਇਆ ਦੁੱਖ 

ਡਰੋਨ ਦੇਖੇ ਜਾਣ ਤੋਂ ਬਾਅਦ ਸਬੰਧਤ ਖੇਤਰ ਵਿੱਚ ਸੈਨਿਕਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਮੁਹਿੰਮ ਦੌਰਾਨ ਬੀਐਸਐਫ ਜਵਾਨਾਂ ਨੇ ਹੈਰੋਇਨ ਦੇ 2 ਪੈਕਟ ਬਰਾਮਦ ਕੀਤੇ। ਹੁਣ ਬੀਐਸਐਫ ਦੇ ਜਵਾਨਾਂ ਨੇ ਤਲਵੰਡੀ ਦੇ ਖੇਤਾਂ ਵਿੱਚੋਂ ਇਹ ਡਰੋਨ ਬਰਾਮਦ ਕੀਤਾ ਹੈ। ਮੌਕੇ ’ਤੇ ਪੁੱਜੇ ਐਸਪੀ-ਡੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਤਲਵੰਡੀ ਵਿਰਕ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਐਸਪੀ-ਡੀ ਨੇ ਦੱਸਿਆ ਕਿ ਬੀਐਸਐਫ ਜਵਾਨਾਂ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬੀਐਸਐਫ ਸੈਕਟਰ ਗੁਰਦਾਸਪੁਰ ਦੀ ਸਰਹੱਦੀ ਚੌਕੀ ਚੰਦੂ ਵਡਾਲਾ ਵਿਖੇ ਇੱਕ ਡਰੋਨ ਗਤੀਵਿਧੀ ਦੇਖੀ ਗਈ।

ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡਰੋਨ 'ਤੇ 3 ਰਾਉਂਡ ਫਾਇਰ ਕੀਤੇ ਅਤੇ ਡਰੋਨ ਵਾਪਸ ਪਰਤਿਆ ਜਦੋਂ ਜਵਾਨਾਂ ਨੇ ਸਰਹੱਦੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਤਾਂ ਉਥੋਂ 11 ਕਿਲੋ ਹੈਰੋਇਨ ਬਰਾਮਦ ਹੋਈ ਪਰ ਡਰੋਨ ਬਰਾਮਦ ਨਹੀਂ ਹੋਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਬੀਐਸਐਫ ਦੇ ਜਵਾਨਾਂ ਦਾ ਮੰਨਣਾ ਹੈ ਕਿ ਇਹ ਉਹੀ ਡਰੋਨ ਹੋ ਸਕਦਾ ਹੈ, ਜਿਸ ਰਾਹੀਂ ਪਾਕਿਸਤਾਨ ਨੇ ਹੈਰੋਇਨ ਦੇ ਪੈਕਟ ਭੇਜੇ ਸਨ, ਜਦਕਿ ਪੁਲਿਸ ਨੇ ਇਸ ਪਾਕਿਸਤਾਨੀ ਡਰੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਲਈ ਭੇਜ ਦਿੱਤਾ ਹੈ ਅਤੇ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਅਸੀਂ ਜਾਣ ਸਕਦੇ ਹਾਂ ਕਿ ਕੀ ਇਸ ਡਰੋਨ ਨੇ ਕੁਝ ਹੋਰ ਸੁੱਟਿਆ ਹੈ।

(For more Punjabi news apart from Gurdaspur Drone recovered News in punjabi, stay tuned to Rozana Spokesman)

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement