Punjab Easy Registry: CM ਮਾਨ ਨੇ ਲੋਕਾਂ ਨੂੰ ਦਿੱਤਾ ਤੋਹਫ਼ਾ, ਹੁਣ ਪੰਜਾਬ ਵਿਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ
Published : May 26, 2025, 1:09 pm IST
Updated : May 26, 2025, 1:18 pm IST
SHARE ARTICLE
Punjab Easy Registry bhagwant Mann News in punjabi
Punjab Easy Registry bhagwant Mann News in punjabi

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਨੂੰ ਪਵੇਗੀ ਠੱਲ੍ਹ

Punjab Easy Registry bhagwant Mann News in punjabi : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕਰਵਾਈ ਜਾ ਸਕਦੀ ਹੈ।

ਇਸ ਤੋਂ ਇਲਾਵਾ, ਲੋਕਾਂ ਕੋਲ ਘਰ ਬੈਠੇ ਜਾਂ ਆਪਣੇ ਦਫ਼ਤਰ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਦਾ ਵਿਕਲਪ ਵੀ ਹੋਵੇਗਾ। ਇਸ ਨੂੰ 15 ਜੁਲਾਈ ਤੱਕ ਪੂਰੇ ਸੂਬੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, 15 ਜੁਲਾਈ ਤੋਂ 31 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਦੁਬਾਰਾ ਟ੍ਰਾਇਲ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਨੂੰ 1 ਜੁਲਾਈ ਤੋਂ ਲਾਗੂ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਜਿਸਟਰੀਆਂ ਕਰਾਉਣ ਵਾਲੇ ਆਪਣੇ ਡਰਾਫਟ ਨੂੰ ਪੋਰਟਲ 'ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। ਇਸ 'ਚ ਜੋ ਵੀ ਕੁਲੈਕਟਰ ਰੇਟ ਜਾਂ ਖ਼ਸਰਾ ਨੰਬਰ ਹੈ, ਸਭ ਕੁੱਝ ਆ ਜਾਵੇਗਾ। 48 ਘੰਟਿਆਂ ਦੇ ਵਿੱਚ-ਵਿੱਚ ਸਬ-ਰਜਿਸਟਰਾਰ ਇਸ 'ਤੇ ਇਤਰਾਜ਼ ਲਗਾ ਸਕਦਾ ਹੈ। ਜੇਕਰ ਇਸ ਸਮੇਂ ਦੌਰਾਨ ਇਤਰਾਜ਼ ਨਾ ਆਇਆ ਤਾਂ ਰਜਿਸਟਰੀ ਨੂੰ ਸਹੀ ਮੰਨਿਆ ਜਾਵੇਗਾ। ਜੇਕਰ ਇਤਰਾਜ਼ ਆਵੇਗਾ ਤਾਂ ਉਸੇ ਵੇਲੇ ਵਟਸਐਪ 'ਤੇ ਵਿਅਕਤੀ ਕੋਲ ਪਹੁੰਚ ਜਾਵੇਗਾ। ਉਨ੍ਹਾਂ ਨੂੰ ਇਤਰਾਜ਼ ਕਲੀਅਰ ਕਰਨ ਲਈ ਮੌਕਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਸੇਵਾ ਕੇਂਦਰ ਵਿਖੇ ਆ ਕੇ ਵੀ ਲੋਕ ਰਜਿਸਟਰੀ ਲਿਖਵਾ ਸਕਦੇ ਹਨ। ਇਸ ਦੀ 550 ਰੁਪਏ ਫ਼ੀਸ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤਾਂ ਇਹ ਹੀ ਪਤਾ ਨਹੀਂ ਲੱਗਦਾ ਸੀ ਕਿ ਰਜਿਸਟਰੀ ਕਿੱਥੋਂ ਕਰਵਾਉਣੀ ਹੈ। ਹੁਣ ਇਹ ਸਭ ਕੁੱਝ ਹੁਣ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਰੇ ਸੁਨੇਹੇ ਵਟਸਐਪ 'ਤੇ ਮਿਲਦੇ ਰਹਿਣਗੇ। ਇਹ ਕੰਮ ਅਸੀਂ ਮੋਹਾਲੀ 'ਚ ਸ਼ੁਰੂ ਕੀਤਾ ਹੈ ਅਤੇ ਪੂਰੇ ਪੰਜਾਬ 'ਚ 2-3 ਮਹੀਨਿਆਂ ਅੰਦਰ ਇਹ ਕੰਮ ਸ਼ੁਰੂ ਹੋ ਜਾਵੇਗਾ। ਲੋਕ ਜ਼ਿਲ੍ਹੇ ਦੀ ਕੋਈ ਵੀ ਤਹਿਸੀਲ ਜਾਂ ਸਬ-ਤਹਿਸੀਲ 'ਚ ਜਾ ਕੇ ਰਜਿਸਟਰੀ ਕਰਵਾ ਸਕਦੇ ਹਨ। ਜੇਕਰ ਕੋਈ ਗ਼ਲਤ ਰਜਿਸਟਰੀ ਹੋਵੇਗੀ ਤਾਂ ਇਸ ਦੇ ਲਈ ਡਿਪਟੀ ਕਮਿਸ਼ਨਰ ਜ਼ਿੰਮੇਵਾਰ ਹੋਵੇਗਾ। ਇਸ ਲਈ ਕੋਈ ਰਿਸ਼ਵਤ ਨਹੀਂ, ਸਗੋਂ ਜਿੰਨੀ ਫ਼ੀਸ ਤੈਅ ਕੀਤੀ ਗਈ ਹੈ, ਓਨੀ ਹੀ ਫ਼ੀਸ ਲੱਗੇਗੀ। 
 

(For more news apart from 'Punjab Easy Registry’ latest news latest news, stay tune to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement