Amritsar Encounter News: ਕੌਂਸਲਰ ਹਰਜਿੰਦਰ ਸਿੰਘ ਕਤਲ ਮਾਮਲੇ ’ਚ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
Published : May 26, 2025, 11:03 am IST
Updated : May 26, 2025, 11:03 am IST
SHARE ARTICLE
Suspect wanted in Councilor Harjinder Singh murder case arrested
Suspect wanted in Councilor Harjinder Singh murder case arrested

ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ ਤੋਂ ਕੁਝ ਦੂਰੀ 'ਤੇ ਝਬਾਲ ਰੋਡ 'ਤੇ ਹੋਇਆ।

Amritsar News: ਪੰਜਾਬ ਵਿੱਚ ਸੋਮਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਦੇ ਤਿੰਨ ਮੁਲਜ਼ਮਾਂ ਦਾ ਪੁਲਿਸ ਨੇ ਮੁਕਾਬਲਾ ਕੀਤਾ। ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ ਤੋਂ ਕੁਝ ਦੂਰੀ 'ਤੇ ਝਬਾਲ ਰੋਡ 'ਤੇ ਹੋਇਆ।

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਸ਼ੀ ਗੋਪੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਜਦੋਂ ਕਿ ਤਿੰਨ ਹੋਰਾਂ ਨੂੰ ਪੁਲਿਸ ਨੇ ਫੜ ਲਿਆ।

 ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਝਬਾਲ ਰੋਡ ਦੇ ਨੇੜੇ ਹਨ। ਜਿਸ ਤੋਂ ਬਾਅਦ ਛੇਹਰਟਾ ਪੁਲਿਸ ਸਟੇਸ਼ਨ ਦੀਆਂ ਟੀਮਾਂ ਛਾਪੇਮਾਰੀ ਕਰਨ ਲਈ ਪਹੁੰਚੀਆਂ ਪਰ ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਦਕਿ ਕਰਨ ਕੀੜਾ ਅਤੇ ਅਮਿਤ ਉਰਫ਼ ਕਿਸ਼ੂ ਤੋਂ ਇਲਾਵਾ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement