ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਕਤਲ
Published : Jun 26, 2019, 6:14 pm IST
Updated : Jun 26, 2019, 6:14 pm IST
SHARE ARTICLE
Murder Case
Murder Case

ਪਿੰਡ ਗੋਂਸਾਬਾਦ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ...

ਅੰਮ੍ਰਿਤਸਰ: ਪਿੰਡ ਗੋਂਸਾਬਾਦ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ 'ਤੇ ਪੁੱਜੇ ਥਾਣਾ ਕੰਬੋਅ ਦੇ ਐਸਐਚਓ ਹਰਜੀਤ ਸਿੰਘ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਮ੍ਰਿਤਕ ਹਰਜਿੰਦਰ ਸਿੰਘ ਪਾਸੀ ਪ੍ਰਿੰਸੀਪਲ ਸੁਰਿੰਦਰਾ ਪਬਲਿਕ ਸਕੂਲ  ਗੋਂਸਾਬਾਦ ਦੀ ਪਤਨੀ ਨੀਰਾ ਪਾਸੀ ਨੇ ਦੱਸਿਆ ਕਿ ਉਸ ਦੇ ਪਤੀ ਦੇ ਨਾਂ 'ਤੇ ਸਹੁਰੇ ਵਲੋਂ ਪੌਣੇ ਦੋ ਕਿੱਲੇ ਜ਼ਮੀਨ ਦੀ ਵਸੀਅਤ ਕੀਤੀ ਹੋਈ ਸੀ।

Murder CaseMurder Case

ਸਹੁਰੇ ਵਲੋਂ ਅਪਣੇ ਦੂਜੇ ਪੁੱਤਰ ਸੁਖਦੇਵ ਸਿੰਘ ਨੂੰ ਬੇਦਖ਼ਲ ਕੀਤੇ ਜਾਣ ਕਾਰਨ ਉਹ ਉਨ੍ਹਾਂ ਨਾਲ ਰੰਜਿਸ਼ ਰੱਖ ਰਿਹਾ ਸੀ। ਮੰਗਲਵਾਰ ਜਦੋਂ ਹਰਜਿੰਦਰ ਸਿੰਘ ਅਪਣੀ ਗੱਡੀ 'ਤੇ ਜਦ ਖੇਤਾਂ ਵਿਚ ਗਿਆ ਤਾਂ ਉਥੇ ਪਹਿਲਾਂ ਤੋਂ ਮੌਜੂਦ ਸੁਖਦੇਵ ਸਿੰਘ ਵਲੋਂ ਅਪਣੇ ਸਾਥੀਆਂ ਸਣੇ ਉਸ 'ਤੇ ਹਮਲਾ ਕੀਤਾ ਤੇ ਫੇਰ ਗੋਲੀਆਂ ਮਾਰੀਆਂ ਗਈਆਂ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈਂਦਿਆਂ ਮੁਲਜ਼ਮ ਸੁਖਦੇਵ ਸਿੰਘ ਸਣੇ ਛੇ ਵਿਅਕਤੀਆਂ ਖ਼ਿਲਾਫ਼  ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement