ਵਿਦਿਆਰਥੀਆਂ ਵੱਲੋਂ ਕਰੋਨਾ ਬਾਰੇ ਲੋਕਾਂ ਵਿੱਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਆਰੰਭ
Published : Jun 26, 2020, 3:30 pm IST
Updated : Jun 26, 2020, 3:30 pm IST
SHARE ARTICLE
Teachers and students launch 'Pran' campaign
Teachers and students launch 'Pran' campaign

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਵੀ ਕੋਵਿਡ-19 ......

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਬਾਰੇ ਲੋਕਾਂ ਵਿੱਚ ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਆਰੰਭ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਜਾ ਰਿਹਾ ਹੈ।

photophoto

ਇਨ੍ਹਾਂ ਪੋਸਟਰਾਂ ਵਿੱਚ ਕਰੋਨ ਮਹਾਂਮਾਰੀ ਵਿਰੁੱਧ 'ਮਿਸ਼ਨ ਫਤਿਹ' ਨੂੰ ਪੂਰੀ ਤਰ੍ਹਾਂ ਕਾਮਯਾਬ ਬਨਾਉਣ ਵਾਸਤੇ ਵਾਰ ਵਾਰ ਹੱਥ ਧੋਣ, ਮਾਸਕ ਪਹਿਣਨ, ਸਮਾਜਿਕ ਦੂਰੀ ਬਣਾਈ ਰੱਖਣ, ਨਿੱਜੀ ਜਾਂ ਸਰਵਜਨਕ ਸਾਧਨਾਂ ਰਾਹੀਂ ਸਫ਼ਰ ਕਰਨ ਸਮੇਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ਜਾ ਰਿਹਾ ਹੈ।

photophoto

ਇਸ ਦੇ ਨਾਲ ਹੀ ਕੋਵਾ ਐਪ ਡਾਊਨ ਲੋਰਡ ਕਰਨ ਵਾਸਤੇ ਵੀ ਪੋਸਟਰਾਂ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾ ਜੋ ਕਰੋਨਾ ਨਾਲ ਲੜਨ ਦਾ ਸੁਨੇਹਾ ਅਤੇ ਢੰਗ-ਤਰੀਕਾ ਹਰੇਕ ਵਿਅਕਤੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਇਆ ਜਾ ਸਕੇ।


photophoto

ਇਨ੍ਹਾਂ ਪੋਸਟਰਾਂ ਵਿੱਚ ਜ਼ਿਆਦਾ ਯੋਗਦਾਨ ਅਧਿਆਪਕਾਂ ਵੱਲੋਂ ਪਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਰਚਨਾਤਮਿਕਤਾ ਹਰੇਕ ਵਰਗ ਨੂੰ ਪ੍ਰਭਾਵਿਤ ਕਰ ਰਹੀ ਹੈ। ਅਧਿਆਪਿਕਾਂ ਵੱਲੋਂ 'ਮਿਸ਼ਨ ਫਤਿਹ' ਨੂੰ ਸਫ਼ਲ ਬਨਾਉਣ ਦੇ ਲਈ ਪ੍ਰਣ ਲੈਣ ਦੇ ਨਾਲ ਨਾਲ ਆਪਣੀਆਂ ਕਲਾ-ਕ੍ਰਿਤਾਂ ਨਾਲ ਲੋਕਾਂ ਨੂੰ ਇਸ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

photophoto

ਇਸੇ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਅਧਿਆਪਕਾਂ, ਅਧਿਆਪਕਾਂ, ਲੈਕਚਰਾਰਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਅਮਲੇ ਨੂੰ ਇਸ 'ਪ੍ਰਣ'  ਮੁਹਿੰਮ ਦੇ ਨਾਲ ਨਾਲ ਬੱਚਿਆਂ ਦੇ ਮਾਪਿਆਂ ਅਤੇ ਹੋਰਨਾਂ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਵੀ ਹੋਰ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਕਰੋਨਾਂ ਨਾਲ ਲੜਨ ਅਤੇ ਇਸ ਤੋਂ ਬਚਣ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾ ਸਕੇ।

photophoto

ਸਿੱਖਿਆ ਸਕੱਤਰ ਨੇ ਕਿਹਾ ਕਿ ਅਧਿਆਪਕਾਂ ਦਾ ਲੋਕਾਂ ਨਾਲ ਨੇੜੇ ਦਾ ਵਾਸਤਾ ਹੁੰਦਾ ਹੈ ਜਿਸ ਕਰਕੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣ ਦੀ ਉਨ੍ਹਾਂ ਦੀ ਅਹਿਮ ਜ਼ਿੰਮੇਂਵਾਰੀ ਬਣਦੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਜ਼ਿਮੇਂਵਾਰੀ ਹੋਰ ਵੀ ਸ਼ਿੱਦਤ ਨਾਲ ਨਿਭਾਉਣ ਦੀ ਅਪੀਲ ਕੀਤੀ।

ਗੌਰਤਲਬ ਹੈ ਕਿ ਇਸ ਸਮੇਂ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੰਦੇਨਜ਼ਰ ਜਾਗਰੂਕਤਾ ਮੁਹਿੰਮ ਅਤੇ ਹਰੇਕ ਨਾਗਰਿਕ ਵੱਲੋਂ ਸਰਕਾਰੀ ਹਦਾਇਤਾਂ ਨੂੰ ਮੰਨਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement