ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

By : GAGANDEEP

Published : Jun 26, 2021, 2:43 pm IST
Updated : Jun 26, 2021, 2:43 pm IST
SHARE ARTICLE
Bibi Jagir Kaur
Bibi Jagir Kaur

''ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ, ਜਿਸ ਲਈ ਸਰਕਾਰਾਂ ਦਾ ਸੰਜੀਦਾ ਹੋਣਾ ਲਾਜ਼ਮੀ''

ਅੰਮ੍ਰਿਤਸਰ ( ਰਾਜੇੇੇਸ਼ ਕੁੁੁਮਾਰ ਸੰਧੂ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( Shiromani Gurdwara Parbandhak Committee)  ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

Bibi Jagir KaurBibi Jagir Kaur

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ( Sri Guru Granth Sahib) ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Bibi Jagir KaurBibi Jagir Kaur

ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਜਿਸ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ, ਜਿਸ ਲਈ ਸਰਕਾਰਾਂ ਦਾ ਸੰਜੀਦਾ ਹੋਣਾ ਲਾਜ਼ਮੀ ਹੈ।

Bibi Jagir KaurBibi Jagir Kaur

ਜੇਕਰ ਪੁਲਿਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿਚ ਆਉਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement