ਐਤਵਾਰ ਦੇ ਮੁਕੰਮਲ ਕਰਫ਼ਿਊ ਸਮੇਤ ਪੰਜਾਬ ਵਿਚ ਪਾਬੰਦੀਆਂ 30 ਜੂਨ ਤਕ ਵਧੀਆਂ
Published : Jun 26, 2021, 7:16 am IST
Updated : Jun 26, 2021, 7:16 am IST
SHARE ARTICLE
image
image

ਐਤਵਾਰ ਦੇ ਮੁਕੰਮਲ ਕਰਫ਼ਿਊ ਸਮੇਤ ਪੰਜਾਬ ਵਿਚ ਪਾਬੰਦੀਆਂ 30 ਜੂਨ ਤਕ ਵਧੀਆਂ

ਆਈਲੈਟਸ ਕੋਚਿੰਗ ਸੈਂਟਰ ਖੋਲ੍ਹਣ ਦੀ ਮਿਲੀ ਆਗਿਆ


ਚੰਡੀਗੜ੍ਹ, 25 ਜੂਨ (ਭੁੱਲਰ) : ਪੰਜਾਬ ਸਰਕਾਰ ਨੇ ਕੁੱਝ ਛੋਟਾਂ ਨਾਲ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਾਗੂ ਪਾਬੰਦੀਆਂ 30 ਜੂਨ ਤਕ ਵਧਾ ਦਿਤੀਆਂ ਹਨ | ਪਹਿਲਾਂ ਇਹ 25 ਜੂਨ ਤਕ ਲਾਗੂ ਸਨ | ਵਧੀਕ ਮੁੱਖ ਸਕੱਤਰ  (ਗ੍ਰਹਿ) ਵਲੋਂ ਜਾਰੀ ਹੁਕਮਾਂ ਅਨੁਸਾਰ ਪਾਬੰਦੀਆਂ 'ਚ ਆਈਲੈਟਸ ਕੋਚਿੰਗ ਸੈਂਟਰਾਂ ਨੂੰ  ਰਾਹਤ ਦਿੰਦੇ ਹੋਏ ਇਨ੍ਹਾਂ ਨੂੰ  ਖੋਲ੍ਹਣ ਦੀ ਆਗਿਆ ਦਿਤੀ ਗਈ ਹੈ | ਪਰ ਇਹ ਸ਼ਰਤ ਰੱਖੀ ਗਈ ਹੈ ਕਿ ਸਾਰੇ ਬੱਚਿਆਂ ਤੇ ਸਟਾਫ਼ ਨੂੰ  ਵੈਕਸੀਨ ਦੀ ਇਕ-ਇਕ ਡੋਜ਼ ਲੱਗੀ ਹੋਣੀ ਚਾਹੀਦੀ ਹੈ | ਐਤਵਾਰ ਦਾ ਮੁਕੰਮਲ ਕਰਫ਼ਿਊ ਜ਼ਰੂਰੀ ਸੇਵਾਵਾਂ ਛੱਡ ਕੇ ਜਾਰੀ ਰਹੇਗਾ | ਬਾਰ, ਅਹਾਤੇ, ਪਬ, ਵਿਦਿਅਕ ਅਦਾਰੇ ਬੰਦ ਰਹਿਣਗੇ | ਨਾਈਟ ਕਰਫ਼ਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ | ਏ.ਸੀ. ਬਸਾਂ 'ਚ 50 ਫ਼ੀ ਸਦੀ ਯਾਤਰੀ ਅਤੇ ਨਾਨ ਏ.ਸੀ. 'ਚ ਸਮਰਥਾ ਮੁਤਾਬਕ ਹੋਣਗੇ ਪਰ ਕੋਈ ਯਾਤਰੀ ਖੜਾ ਨਹੀਂ ਹੋਵੇਗਾ |

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement