ਇਸ ਸਾਲ ਅਮਰਨਾਥ ਯਾਤਰਾ ਨੂੰ ਅਤਿਵਾਦੀਆਂ ਤੋਂ ਜ਼ਿਆਦਾ ਖ਼ਤਰਾ: ਫ਼ੌਜ
Published : Jun 26, 2022, 12:11 am IST
Updated : Jun 26, 2022, 12:11 am IST
SHARE ARTICLE
image
image

ਇਸ ਸਾਲ ਅਮਰਨਾਥ ਯਾਤਰਾ ਨੂੰ ਅਤਿਵਾਦੀਆਂ ਤੋਂ ਜ਼ਿਆਦਾ ਖ਼ਤਰਾ: ਫ਼ੌਜ

ਸ਼੍ਰੀਨਗਰ, 25 ਜੂਨ : ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਕੁੱਝ ਦਿਨਾਂ ਬਾਅਦ ਅਮਰਨਾਥ ਯਾਤਰਾ ਸ਼ੁਰੂ ਹੋਣ ਵਾਲੀ ਹੈ। ਫ਼ੌਜ ਨੇ ਅੱਜ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸਾਲਾਨਾ ਤੀਰਥ ਯਾਤਰਾ ਲਈ ਜ਼ਿਆਦਾ ਖਤਰਾ ਹੈ। ਜ਼ਿਕਰਯੋਗ ਹੈ ਕਿ 43 ਦਿਨਾ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਫ਼ੌਜ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ’ਚ ਤੀਰਥ ਯਾਤਰਾ ਲਈ ਇਸ ਸਮੇਂ ਹੋਰ ਜ਼ਿਆਦਾ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। 
ਅਧਿਕਾਰੀ ਨੇ ਕਿਹਾ ਕਿ ਇਸ ਸਾਲ ਖਤਰੇ ਦਾ ਖਦਸ਼ਾ ਵਧ ਗਿਆ ਹੈ। ਸਾਨੂੰ ਆਮਤੌਰ ’ਤੇ ਹਰ ਸਾਲ ਸਾਲਾਨਾ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾਉਣ ਵਾਲੇ ਅਤਿਵਾਦੀਆਂ ਬਾਰੇ ਇਨਪੁਟ ਮਿਲਦੇ ਹਨ ਪਰ ਇਸ ਸਾਲ ਇਸ ਤਰ੍ਹਾਂ ਦੇ ਜ਼ਿਆਦਾ ਇਨਪੁਟ ਮਿਲ ਰਹੇ ਹਨ। ਇਸ ਸਾਲ ਖਤਰੇ ਦਾ ਖਦਸ਼ਾ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਦੋ ਸਾਲਾਂ ਦੇ ਲੰਮੇ ਸਮੇਂ ਬਾਅਦ ਇਸ ਵਾਰ ਅਮਰਨਾਥ ਯਾਤਰਾ ਦਾ ਆਯੋਜਨ ਹੋ ਰਿਹਾ ਹੈ। 
ਅਧਿਕਾਰੀਆਂ ਨੂੰ ਉਮੀਦ ਹੈ ਕਿ ਪਹਿਲਾਂ ਦੇ ਮੁਕਾਬਲੇ ਇਸ ਸਾਲ ਤੀਰਥ ਯਾਤਰੀਆਂ ਦੀ ਗਿਣਤੀ ’ਚ ਜ਼ਿਆਦਾ ਵਾਧਾ ਹੋਵੇਗਾ ਅਤੇ ਇਸ ਸਾਲ ਯਾਤਰਾ ’ਚ ਕਰੀਬ 6 ਤੋਂ 8 ਲੱਖ ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਿੰਨ ਤੋਂ ਚਾਰ ਗੁਣਾ ਜ਼ਿਆਦਾ ਸੁਰੱਖਿਆ ਬਲ ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਅਧਿਕਾਰੀ ਨੇ ਹਾਲਾਂਕਿ ਜ਼ੋਰ ਦੇ ਕੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਉਨ੍ਹਾਂ ਨੇ ਸੁਰੱਖਿਆ ਦੇ 100 ਫ਼ੀ ਸਦੀ ਪੁਖ਼ਤਾ ਇੰਤਜ਼ਾਮ ਕੀਤੇ ਹਨ। ਜੰਮੂ ਤੋਂ ਬਰਫਾਨੀ ਬਾਬਾ ਦੀ ਗੁਫਾ ਤਕ ਸਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਵਿਚ ਪੁਰਸ਼ਾਂ ਤੋਂ ਇਲਾਵਾ ਸੁਰੱਖਿਆ ਡਰੋਨ, ਸੀਸੀਟੀਵੀ ਕੈਮਰੇ ਅਤੇ ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸਨ ਟੈਗ ਹੋਣਗੇ। ਜ਼ਿਕਰਯੋਗ ਹੈ ਕਿ ਇਸ ਮਹੀਨੇ ਪੂਰੇ ਕਸਮੀਰ ’ਚ 29 ਅਤਿਵਾਦੀਆਂ ਦਾ ਖਾਤਮਾ ਕੀਤਾ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ’ਚੋਂ ਦੋ ਅਤਿਵਾਦੀ ਸਾਲਾਨਾ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਇਕ ਸ਼ੱਕੀ ਅਤਿਵਾਦੀ ਸੰਗਠਨ ਨੇ ਕਥਿਤ ਤੌਰ ’ਤੇ ਇਸ ਯਾਤਰਾ ’ਚ ਹਮਲੇ ਦੀ ਧਮਕੀ ਦਿਤੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement