ਕਸ਼ਮੀਰੀ ਪੰਡਤਾਂ ਨੇ ਅਪਣੀ ਮੰਗ ਨੂੰ ਲੈ ਕੇ ਫਿਰ ਕੀਤਾ ਪ੍ਰਦਰਸ਼ਨ
Published : Jun 26, 2022, 12:17 am IST
Updated : Jun 26, 2022, 12:17 am IST
SHARE ARTICLE
image
image

ਕਸ਼ਮੀਰੀ ਪੰਡਤਾਂ ਨੇ ਅਪਣੀ ਮੰਗ ਨੂੰ ਲੈ ਕੇ ਫਿਰ ਕੀਤਾ ਪ੍ਰਦਰਸ਼ਨ

ਜੰਮੂ, 25 ਜੂਨ : ਸੈਂਕੜੇ ਪ੍ਰਵਾਸੀ ਕਸ਼ਮੀਰੀ ਪੰਡਤ ਕਰਮਚਾਰੀਆਂ ਨੇ ਅੱਜ ਇਥੇ ਇਕ ਵਾਰ ਫਿਰ ਪ੍ਰਦਰਸ਼ਨ ਕੀਤਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਘਾਟੀ ਤੋਂ ਬਾਹਰ ਤਬਦੀਲ ਕਰਨ ਦੀ ਉਨ੍ਹਾਂ ਦੀ ਮੰਗ ਮੰਨ ਲੈਣ। ਜੰਮੂ ਪ੍ਰੈੱਸ ਕਲੱਬ ਦੇ ਬਾਹਰ ‘ਆਲ ਪ੍ਰਵਾਸੀ ਕਰਮਚਾਰੀ ਐਸੋਸੀਏਸ਼ਨ ਕਸ਼ਮੀਰ’ ਦੇ ਬੈਨਰ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਘਾਟੀ ਵਿਚ ਹੀ ਉਨ੍ਹਾਂ ਦੇ ਕਿਸੇ ਸੁਰੱਖਿਅਤ ਸਥਾਨ ’ਤੇ ਤਬਾਦਲੇ ਦੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਦੇ ਹਨ।
ਪ੍ਰਦਰਸ਼ਨਕਾਰੀਆਂ ਵਿਚ ਸ਼ਾਮਲ ਏ.ਕੇ. ਭੱਟ ਨੇ ਪੱਤਰਕਾਰਾਂ ਨੂੰ ਦਸਿਆ, “ਕਸ਼ਮੀਰੀ ਪੰਡਤ ਕਰਮਚਾਰੀ ਪਿਛਲੇ 40 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਸ਼ਮੀਰ ਵਿਚ ਗੰਭੀਰ ਸਥਿਤੀ ਹੈ ਅਤੇ ਜਾਨ ਨੂੰ ਖਤਰਾ ਹੈ, ਇਸ ਲਈ ਕਿਸੇ ਹੋਰ ਥਾਂ ’ਤੇ ਜਾਣ ਦੀ ਸਾਡੀ ਮੰਗ ਜਾਇਜ਼ ਹੈ। ਉਸਨੇ ਕਿਹਾ, “ਪੰਡਤ ਕਰਮਚਾਰੀ ਸਿਰਫ਼ ਕਸ਼ਮੀਰ ਦੀ ਸੇਵਾ ਕਰਨ ਲਈ ਹੁੰਦੇ ਹਨ, ਜਿਸ ਨੂੰ ਪ੍ਰਸ਼ਾਸਨ ਦੇ ਕੱੁਝ ਲੋਕ ਮੰਨਦੇ ਹਨ। ਜੰਮੂ ਵਿਚ ਕੱੁਝ ਜ਼ਿਲ੍ਹੇ ਅਜਿਹੇ ਹਨ ਜਿਥੇ ਉਨ੍ਹਾਂ ਦੀ ਲੋੜ ਹੈ ਅਤੇ ਉਹ ਸਮਾਜ ਦੇ ਭਲੇ ਲਈ ਬਿਹਤਰ ਕੰਮ ਕਰ ਸਕਦੇ ਹਨ।’’ ਇਕ ਹੋਰ ਪੰਡਤ ਮੁਲਾਜ਼ਮ ਸੁਸਾਂਤ ਨੇ ਦਸਿਆ ਕਿ ਅਜੇ ਤਕ ਉਨ੍ਹਾਂ ਨੂੰ ਸਰਕਾਰ ਵਲੋਂ ਕੋਈ ਭਰੋਸਾ ਨਹੀਂ ਮਿਲਿਆ ਹੈ।        (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement