Jalandhar : ਜ਼ਿਮਨੀ ਚੋਣ ਤੋਂ ਪਹਿਲਾਂ 2 ਹਿੱਸਿਆਂ 'ਚ ਵੰਡਿਆ ਅਕਾਲੀ ਦਲ , ਕੁਲਵੰਤ ਸਿੰਘ ਬੋਲੇ-''ਸੁਰਜੀਤ ਕੌਰ ਨੂੰ ਨਹੀਂ ਦੇਵਾਂਗੇ ਸਮਰਥਨ''
Published : Jun 26, 2024, 7:30 pm IST
Updated : Jun 26, 2024, 8:04 pm IST
SHARE ARTICLE
Surjit Kaur
Surjit Kaur

''ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਪਾਰਟੀ ਤੋਂ ਪੁੱਛੇ ਬਿਨਾਂ ਹੀ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ''

 Jalandhar West by-election : ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠ ਰਹੀ ਅੰਦਰੂਨੀ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਰਹੀ। ਹੁਣ  ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਬਣਾਈ ਗਈ ਸੁਰਜੀਤ ਕੌਰ ਦੀ ਹਮਾਇਤ ਨਹੀਂ ਕਰਨਗੇ ਕਿਉਂਕਿ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਉਨ੍ਹਾਂ ਨੂੰ ਪਾਰਟੀ ਤੋਂ ਪੁੱਛੇ ਬਿਨਾਂ ਹੀ ਉਮੀਦਵਾਰ ਬਣਾਇਆ ਹੈ। ਅਜਿਹੇ 'ਚ ਜਲੰਧਰ ਜ਼ਿਮਨੀ ਚੋਣ 'ਚ ਅਸੀਂ ਸੁਰਜੀਤ ਕੌਰ ਦਾ ਸਮਰਥਨ ਨਹੀਂ ਕਰਾਂਗੇ। 

ਕਲਵੰਤ ਸਿੰਘ ਨੇ ਕਿਹਾ ਕਿ ਸੁਰਜੀਤ ਕੌਰ ਨੂੰ ਭਾਵੇਂ ਅਕਾਲੀ ਦਲ ਦਾ ਚੋਣ ਨਿਸ਼ਾਨ ਮਿਲਿਆ ਹੈ ਪਰ ਅਸੀਂ ਉਨ੍ਹਾਂ ਦਾ ਬਿਲਕੁਲ ਵੀ ਸਮਰਥਨ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਜਲੰਧਰ ਪੱਛਮੀ ਸੀਟ ਤੋਂ ਬਾਗੀ ਧੜੇ ਦੀ ਉਮੀਦਵਾਰ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇਸ ਉਮੀਦਵਾਰ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਇੱਕ ਵਾਰ ਫਿਰ ਹਾਈਕਮਾਂਡ ਨਾਲ ਗੱਲਬਾਤ ਹੋਵੇਗੀ।

ਜਲੰਧਰ ਸ਼ਹਿਰੀ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਬਹੁਤ ਹੀ ਡੂੰਘੀ ਸਾਜਿਸ਼ ਤਹਿਤ ਬਾਗੀ ਧੜਾ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਚੱਲ ਰਿਹਾ ਹੈ। ਅਜਿਹੇ ਵਿੱਚ ਪਾਰਟੀ ਹਾਈਕਮਾਂਡ ਨੇ ਫੈਸਲਾ ਕੀਤਾ ਹੈ ਕਿ ਬੀਬੀ ਸੁਰਜੀਤ ਕੌਰ ਦੀ ਚੋਣ ਮੁਹਿੰਮ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਬਾਗੀ ਧੜਾ ਲੰਮੇ ਸਮੇਂ ਤੋਂ ਭਾਜਪਾ ਦੇ ਹੱਥਾਂ ਵਿੱਚ ਖੇਡ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰਕੂ ਭਾਵਨਾਵਾਂ ਨਾਲ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। 

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ 21 ਜੂਨ ਨੂੰ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਦਾਖਲ ਕਰਵਾਏ ਸਨ। ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਤੋਂ ਕਿਨਾਰਾ ਕਰ ਲਿਆ ਹੈ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement