Patiala News : ਘਨੌਰ ਦੇ ਪਿੰਡ ਚਤੁਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ , ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌਤ
Published : Jun 26, 2024, 3:26 pm IST
Updated : Jun 26, 2024, 3:26 pm IST
SHARE ARTICLE
  father son killed
father son killed

ਦੋਵੇਂ ਧਿਰਾਂ ਉਸ ਜ਼ਮੀਨ 'ਤੇ ਕਬਜ਼ਾ ਲੈਣ ਲਈ ਪਹੁੰਚੀਆਂ ਹੋਈਆਂ ਸਨ

Patiala News : ਪਟਿਆਲਾ ਜ਼ਿਲ੍ਹੇ ਵਿੱਚ ਹਲਕਾ ਘਨੌਰ ਦੇ ਪਿੰਡ ਚਤੁਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਪਿਓ-ਪੁੱਤ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ।

 

ਜਾਣਕਾਰੀ ਅਨੁਸਾਰ ਇਹ ਝਗੜਾ 30 ਏਕੜ ਜ਼ਮੀਨ ਨੂੰ ਲੈ ਕੇ ਹੋਇਆ ਹੈ। ਦੋਵੇਂ ਧਿਰਾਂ ਉਸ ਜ਼ਮੀਨ 'ਤੇ ਕਬਜ਼ਾ ਲੈਣ ਲਈ ਪਹੁੰਚੀਆਂ ਹੋਈਆਂ ਸਨ, ਜਿੱਥੇ ਇਕ ਧਿਰ ਦੇ ਦੋ ਵਿਅਕਤੀਆਂ (ਪਿਓ-ਪੁੱਤ ) ਦੀ ਮੌਤ ਹੋ ਗਈ ਅਤੇ ਦੂਸਰੇ ਧਿਰ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ।

ਦਰਅਸਲ 'ਚ ਦਿਲਬਾਗ ਸਿੰਘ ਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿੱਚ ਠੇਕੇ 'ਤੇ ਲਈ ਜ਼ਮੀਨ 'ਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਚਤਰ ਨਗਰ ਮੌਜੂਦ ਸਨ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਤੇ ਹੱਥੋਂ ਪਾਈ ਤੋਂ ਬਾਅਦ ਗੋਲ਼ੀਬਾਰੀ ਵੀ ਹੋਈ।

ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲ਼ੀ ਵੱਜਣ ਕਾਰਨ ਜ਼ੇਰੇ ਇਲਾਜ ਹਨ।

ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਘਟਨਾ ਸਥਾਨ ਉਪਰ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ 'ਚ ਪਈਆਂ ਸਨ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement