ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ : ਮੀਤ ਹੇਅਰ
Published : Jun 26, 2024, 9:15 pm IST
Updated : Jun 26, 2024, 9:15 pm IST
SHARE ARTICLE
 Meet Hayer
Meet Hayer

''ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ''

Punjab News : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ।

ਉਹਨਾਂ ਕਿਹਾ ਕਿ ਭਾਜਪਾ ਦੇ ਲੋਕਤੰਤਰ ਵਿਰੋਧੀ ਕਦਮ ਖਿਲਾਫ਼ ਡਟਣ ਦੀ ਭਾਵਨਾ ਨਾਲ ਵਿਰੋਧੀ ਧਿਰਾਂ ਨੇ ਸਪੀਕਰ ਦੀ ਚੋਣ ਕਰਵਾਏ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਪਾਰਲੀਮਾਨੀ ਚੋਣ ਹੀ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੇ ਮੁੱਦੇ ਤੇ ਲੜੀ ਗਈ ਸੀ, ਜਿਸ ਨੂੰ ਪੂਰੇ ਮੁਲਕ ਦੇ ਲੋਕਾਂ ਨੇ ਉਸਾਰੂ ਹੁੰਗਾਰਾ ਦਿੱਤਾ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement