‘ਯੁੱਧ ਨਸ਼ਿਆਂ ਵਿਰੁੱਧ’ ਦਾ 117ਵਾਂ ਦਿਨ: 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਸਮੇਤ 155 ਨਸ਼ਾ ਤਸਕਰ ਕਾਬੂ
Published : Jun 26, 2025, 8:59 pm IST
Updated : Jun 26, 2025, 8:59 pm IST
SHARE ARTICLE
Day 117 of 'War on Drugs': 155 drug smugglers arrested along with 1.09 kg heroin, 64 kg opium
Day 117 of 'War on Drugs': 155 drug smugglers arrested along with 1.09 kg heroin, 64 kg opium

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 117ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 155 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਅਤੇ 5410 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 117 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,365 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 481 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 488 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement