ਖਹਿਰਾ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਲਾਂਭੇ, ਚੀਮਾ ਸਿਰ ਸਜਿਆ ਤਾਜ
Published : Jul 26, 2018, 11:18 pm IST
Updated : Jul 26, 2018, 11:18 pm IST
SHARE ARTICLE
Sukhpal Singh Khaira
Sukhpal Singh Khaira

ਆਮ ਆਦਮੀ ਪਾਰਟੀ (ਆਪ) ਨੇ ਅੱਜ ਅਚਨਚੇਤ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਵਕਾਰੀ ਅਹੁਦੇ ਤੋਂ ਲਾਂਭੇ ਕਰ ਦਿਤਾ ਹੈ................

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਅੱਜ ਅਚਨਚੇਤ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਵਕਾਰੀ ਅਹੁਦੇ ਤੋਂ ਲਾਂਭੇ ਕਰ ਦਿਤਾ ਹੈ। ਹੁਣ ਦਿੜ੍ਹਬਾ ਤੋਂ ਪਾਰਟੀ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ। ਇਸ ਦਾ ਐਲਾਨ ਦਿੱਲੀ ਦੇ ਉਪ-ਮੁੱਖ ਮੰਤਰੀ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਕੀਤਾ ਹੈ। ਇਸ ਕਾਰਵਾਈ ਨੂੰ ਖਹਿਰਾ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਦਰਮਿਆਨ ਚਲ ਰਹੇ ਸੀਤ ਯੁੱਧ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੁੱਝ ਮਹੀਨੇ ਪਹਿਲਾਂ

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਨਸ਼ਿਆਂ ਦੇ ਦੋਸ਼ਾਂ ਲਈ ਮੁਆਫ਼ੀ ਮੰਗਣ ਤੇ ਖਹਿਰਾ ਵਲੋਂ ਵਿਖਾਈਆਂ ਬਾਗੀ ਸੁਰਾਂ ਦਾ ਸਿੱਟਾ ਮੰਨਿਆ ਜਾ ਰਿਹਾ ਹੈ। ਪੰਜਾਬ ਵਿਚ ਪਹਿਲੀ ਵਾਰ ਹੀ ਵਿਧਾਨ ਸਭਾ ਚੋਣਾਂ ਲੜੀ ਆਮ ਆਦਮੀ ਪਾਰਟੀ ਨੂੰ ਪਹਿਲੀ ਵਾਰ ਹੀ ਇਹ ਮੁੱਖ ਵਿਰੋਧੀ ਧਿਰ ਦਾ ਦਰਜਾ ਮਿਲਿਆ ਹੈ ਪਰ ਚੋਣਾਂ ਮਗਰੋਂ ਮਹਿਜ਼ ਡੇਢ ਸਾਲ ਤੋਂ ਵੀ ਘੱਟ ਸਮੇਂ 'ਚ ਪਾਰਟੀ ਨੇ ਦੋ ਵਾਰ ਵਿਰੋਧੀ ਧਿਰ ਦੇ ਨੇਤਾ ਨੂੰ ਬਦਲ ਦਿਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਹਰਵਿੰਦਰ ਸਿੰਘ  ਫੂਲਕਾ ਵਿਰੋਧੀ ਧਿਰ ਦੇ ਨੇਤਾ ਸਨ। ਪਰ ਉਨ੍ਹਾਂ ਨੇ ਅਚਾਨਕ ਅਸਤੀਫ਼ਾ ਦੇ ਦਿਤਾ ਜਿਸ ਮਗਰੋਂ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement