ਹਰਸਿਮਰਤ ਬਾਦਲ ਦੇ ਜਨਮ ਦਿਨ ਮੌਕੇ ਇਸਤਰੀ ਵਿੰਗ ਵਲੋਂ ਵਧਾਈ 
Published : Jul 26, 2018, 9:53 am IST
Updated : Jul 26, 2018, 9:53 am IST
SHARE ARTICLE
Harsimrat Kaur Badal with Others
Harsimrat Kaur Badal with Others

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਇਸਤਰੀ ਵਿੰਗ ...

ਨਵੀਂ ਦਿੱਲੀ,  ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਦਿੱਲੀ ਗੁਰਦਵਾਰਾ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਦੀ ਅਗਵਾਈ ਵਿਚ ਬਹੁਤ ਵੱਡੀ ਗਿਣਤੀ ਵਿਚ ਇਸਤਰੀ ਵਿੰਗ ਦੀਆਂ ਬੀਬੀਆਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵਧਾਈ ਦਿਤੀ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।

ਇਸ ਮੌਕੇ ਬੀਬੀ ਰਣਜੀਤ ਕੌਰ ਵਲੋਂ ਇਕ ਅਹਿਮ ਐਲਾਨ ਵੀ ਕੀਤਾ ਗਿਆ ਕਿ ਉਨ੍ਹਾਂ ਵਲੋਂ ਗ਼ਰੀਬ ਅਤੇ ਜ਼ਰੂਰਤਮੰਦ ਬੀਬੀਆਂ ਲਈ ਰੁਜ਼ਗਾਰ ਦੇ ਸਾਧਨ ਉਪਲੱਬਧ ਕਰਵਾਉਣ ਦੀ ਪਹਿਲ ਬੀਬਾ ਬਾਦਲ ਦੇ ਜਨਮ ਦਿਨ ਵਾਲੇ ਦਿਨ ਕੀਤੀ ਗਈ। ਉਨ੍ਹਾਂ ਨੇ ਦਸਿਆ ਕਿ ਪੱਛਮੀ ਦਿੱਲੀ ਤੋਂ ਇਸ ਦੀ ਸ਼ੁਰੂਆਤ ਕਰਦੇ ਹੋਏ 4 ਬੀਬੀਆਂ ਨੂੰ ਮਸਾਲਿਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਇਸ ਦੇ ਲਈ ਦਲ ਦੀਆਂ ਸਾਰੀਆਂ ਬੀਬੀਆਂ ਨੂੰ ਇਨ੍ਹਾਂ ਪਾਸੋਂ ਮਸਾਲੇ ਖਰੀਦਣ ਨੂੰ ਕਿਹਾ ਗਿਆ ਹੈ।

Harsimrat Kaur BadalHarsimrat Kaur Badal

ਰਣਜੀਤ ਕੌਰ ਨੇ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੂਰੀ ਦਿੱਲੀ ਵਿਚ ਇਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸੀ ਹੋ ਰਹੀ ਹੈ ਕਿ ਉਨ੍ਹਾਂ ਨੇ ਬਹੁਤ ਛੇਤੀ ਬੀਬਾ ਬਾਦਲ ਦੀ ਗੱਲ ਨੂੰ ਸਮਝਦਿਆਂ ਹੋਇਆਂ ਅੰਤਹੀਣ ਸੁਸਾਇਟੀ ਨਾਲ ਮਿਲ ਕੇ ਇਸ ਦੀ ਸ਼ੁਰੂਆਤ ਕੀਤੀ ਅਤੇ ਛੇਤੀ ਹੀ ਬੀਬੀਆਂ ਨੂੰ ਸਵਰੁਜ਼ਗਾਰ ਕਰਣ ਲਈ ਪੂਰੀ ਦਿੱਲੀ ਵਿਚ ਇਸ ਮੁਹਿੰਮ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement