ਸੜਕ ਹਾਦਸੇ ’ਚ ਇਕ ਦੀ ਮੌਤ, ਇਕ ਜ਼ਖ਼ਮੀ
Published : Jul 26, 2021, 12:45 am IST
Updated : Jul 26, 2021, 12:45 am IST
SHARE ARTICLE
image
image

ਸੜਕ ਹਾਦਸੇ ’ਚ ਇਕ ਦੀ ਮੌਤ, ਇਕ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ, 25 ਜੁਲਾਈ (ਇੰਦਰਪ੍ਰੀਤ ਬਖਸ਼ੀ) : ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਥਾਣਾ ਫ਼ਤਿਹਗੜ੍ਹ ਸਾਹਿਬ ਦੇ ਏ.ਐਸ.ਆਈ. ਪ੍ਰਜਿੰਦਰ ਸਿੰਘ ਨੇ ਦਸਿਆ ਕਿ ਫ਼ਤਿਹਗੜ੍ਹ ਸਾਹਿਬ-ਚੰਡੀਗੜ੍ਹ ਰੋਡ ’ਤੇ ਪਿੰਡ ਭੈਰੋਪੁਰ ਚੌਂਕ ਨਜ਼ਦੀਕ ਇਕ ਮੋਟਰਸਾਈਕਲ ਅਤੇ ਚਾਰ ਪਹੀਆ ਟੈਂਪੂ ਦੇ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰੈਲੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ’ਤੇ ਸਵਾਰ ਦੂਜਾ ਨੌਜਵਾਨ ਮਨਜੋਤ ਸਿੰਘ ਪੁੱਤਰ ਬਲਬੀਰ ਸਿੰਘ ਜ਼ਖ਼ਮੀ ਹੋ ਗਿਆ ਜੋ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਦਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸ ਦਾ ਗੁਆਂਢੀ ਮਨਜੋਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਤੋਂ ਸਰਹਿੰਦ ਮੰਡੀ ਵਲ ਜਾ ਰਹੇ ਸਨ ਕਿ ਪਿੰਡ ਭੈਰੋਪੁਰ ਚੌਂਕ ਨਜ਼ਦੀਕ ਉਨ੍ਹਾਂ ਦਾ ਚਾਰ ਪਹੀਆ ਟੈਂਪੂ ਨਾਲ ਸੜਕ ਹਾਦਸਾ ਹੋ ਗਿਆ। ਉਨ੍ਹਾਂ ਦਸਿਆ ਕਿ ਮਨਜੋਤ ਸਿੰਘ ਦੇ ਬਿਆਨ ਲੈ ਕੇ ਟੈਂਪੂ ਚਾਲਕ ਵਿਰੁਧ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਇਹ ਕੈਪਸ਼ਨ ਫਾਇਲ 25-02 ਦੀ ਹੈ।
ਸੜਕ ਹਾਦਸੇ ਵਿਚ ਜਖਮੀ ਹੋਇਆ ਨੌਜਵਾਨ ਮਨਜੋਤ ਸਿੰਘ ਸਿਵਲ ਹਸਪਤਾਲ ਵਿਖੇ ਇਲਾਜ਼ ਅਧੀਨ। (ਇੰਦਰਪ੍ਰੀਤ ਬਖਸ਼ੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement