ਬਠਿੰਡਾ ‘ਚ ਰੂਹ ਕੰਬਾਊ ਘਟਨਾ, ਨਸ਼ੇੜੀ ਪਤੀ ਨੇ ਆਪਣੀ ਹੀ ਪਤਨੀ ਤੇ ਮਾਸੂਮ ਧੀ ਦਾ ਕੀਤਾ ਕਤਲ
Published : Jul 26, 2022, 4:20 pm IST
Updated : Jul 26, 2022, 4:20 pm IST
SHARE ARTICLE
photo
photo

10 ਸਾਲਾ ਪੁੱਤ ਨੇ ਘਰੋਂ ਭੱਜ ਕੇ ਬਚਾਈ ਜਾਨ

 

ਬਠਿੰਡਾ : ਬਠਿੰਡਾ ਦੇ ਤਲਵੰਡੀ ਸਾਬੋ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਨਸ਼ੇੜੀ ਪਤੀ ਨੇ  ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਤੇ 6 ਸਾਲਾ ਧੀ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ 32 ਸਾਲਾ ਜਸਵੀਰ ਕੌਰ ਅਤੇ ਉਸ ਦੀ 6 ਸਾਲਾਂ ਧੀ ਸੁਖਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

 

PHOTOPHOTO

 

ਜਾਣਕਾਰੀ ਅਨੁਸਾਰ ਅੱਜ ਸਵੇਰੇ ਜਸਵੀਰ ਕੌਰ ਘਰ ਵਿੱਚ ਕੱਪੜੇ ਧੋ ਰਹੀ ਸੀ ਤਾਂ ਉਸ ਦੀ ਛੇ ਸਾਲਾ ਬੇਟੀ ਸੁਖਪ੍ਰੀਤ ਕੌਰ ਸਕੂਲ ਜਾਣ ਲਈ ਤਿਆਰ ਸੀ। ਉਹ ਅਜੇ ਘਰੋਂ ਸਕੂਲ ਜਾਣ ਲਈ ਨਿਕਲ ਰਹੀ ਸੀ ਕਿ ਅਮਰਜੀਤ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਧੀ ਅਤੇ ਪਤਨੀ ’ਤੇ ਹਮਲਾ ਕਰ ਦਿੱਤਾ, ਜਿਸ ਕਰਕੇ ਜਸਵੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਲਾਂਕਿ ਉਸ ਦੀ ਧੀ ਸੁਖਪ੍ਰੀਤ ਕੌਰ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਵੀ ਦਮ ਤੜ ਦਿੱਤਾ।

 

PHOTOPHOTO

ਪਿੰਡ ਦੇ ਲੋਕਾਂ ਮੁਤਾਬਕ ਅਮਰਜੀਤ ਨਸ਼ੇ ਦਾ ਆਦੀ ਸੀ, ਜੋ ਆਪਣੀ ਪਤਨੀ ਨੂੰ ਸ਼ਰਾਬ ਪੀ ਕੇ ਤੰਗ ਪ੍ਰੇਸ਼ਾਨ ਕਰਦਾ ਸੀ, ਜਦਕਿ ਅਮਰਜੀਤ ਨੇ ਆਪਣੀ ਧੀ ਅਤੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਆਪਣੇ 10 ਸਾਲਾਂ ਪੁੱਤਰ ਲਖਵਿੰਦਰ ਸਿੰਘ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ। ਪਰ ਉਸ ਨੇ ਘਰੋਂ ਭੱਜ ਕੇ ਆਪਣੀ ਜਾਨ ਬਚਾਈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਜੀਤਨ ਬਾਂਸਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲਾਵਰ ਦੀ ਪਛਾਣ ਹੋ ਗਈ ਹੈ, ਜਿਸ ਦੀ ਪੁਲਿਸ ਭਾਲ ਕੀਤੀ ਜਾ ਰਹੀ ਹੈ। 

 

 

PHOTOPHOTO

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement