ਬਾਲੀਵੁਡ ਅਦਾਕਾਰ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Jul 26, 2022, 12:40 am IST
Updated : Jul 26, 2022, 12:40 am IST
SHARE ARTICLE
image
image

ਬਾਲੀਵੁਡ ਅਦਾਕਾਰ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ


ਮੁੰਬਈ, 25 ਜੁਲਾਈ : ਬਾਲੀਵੁਡ ਅਦਾਕਾਰ ਵਿੱਕੀ ਕੌਸ਼ਲ ਅਤੇ ਉਨ੍ਹਾਂ ਦੀ ਪਤਨੀ ਕੈਟਰੀਨਾ ਕੈਫ਼ ਨੂੰ  ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ | ਇਸ ਮਾਮਲੇ 'ਚ ਵਿੱਕੀ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ  ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ | ਆਦਿਤਿਆ ਰਾਜਪੂਤ ਨਾਂ ਦੇ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦਾ ਦੋਸ਼ ਹੈ | ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 506 (2), 354 (ਡੀ) ਆਈਪੀਸੀ ਦੀ ਧਾਰਾ 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ | ਵਿੱਕੀ ਨੇ ਦੋਸ਼ ਲਗਾਇਆ ਹੈ ਕਿ ਇਕ ਵਿਅਕਤੀ ਉਸ ਨੂੰ  ਇੰਸਟਾਗ੍ਰਾਮ 'ਤੇ ਮੈਸੇਜ ਰਾਹੀਂ ਧਮਕੀਆਂ ਦੇ ਰਿਹਾ ਹੈ | ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਉਸ ਦੀ ਪਤਨੀ ਕੈਟਰੀਨਾ ਕੈਫ਼ 'ਤੇ ਵੀ ਨਜ਼ਰ ਰੱਖ ਰਿਹਾ ਹੈ ਅਤੇ ਉਸ ਨੂੰ  ਧਮਕੀਆਂ ਦੇ ਰਿਹਾ ਹੈ |     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement