ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰਾਂ ਨਾਲ ਪੁਲਿਸ ਦੀ ਧੱਕਾਮੁਕੀ
Published : Jul 26, 2022, 12:41 am IST
Updated : Jul 26, 2022, 12:41 am IST
SHARE ARTICLE
image
image

ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰਾਂ ਨਾਲ ਪੁਲਿਸ ਦੀ ਧੱਕਾਮੁਕੀ

 

ਸੰਗਰੂਰ, 25 ਜੁਲਾਈ (ਭੁੱਲਰ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁਧ ਬੇਰਜ਼ਗਰਾਂ ਨੇ ਰੋਸ ਮਾਰਚ ਕਢਿਆ | ਅਪਣੀਆਂ ਮੰਗਾਂ ਨੂੰ  ਲੈ ਕੇ ਸੋਮਵਾਰ ਨੂੰ  ਪ੍ਰਦਰਸ਼ਨ ਕਰ ਰਹੇ 646 ਪੀਟੀਆਈ ਟੀਚਰਜ਼ ਯੂਨੀਅਨ ਪੰਜਾਬ ਦੇ ਮੈਂਬਰਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ | ਯੂਨੀਅਨ ਵਲੋਂ ਅਪਣੀਆਂ ਮੰਗਾਂ ਨੂੰ  ਲੈ ਕੇ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿਤਾ ਜਾ ਰਿਹਾ ਹੈ | ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ 'ਆਪ' ਆਗੂਆਂ ਨੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ |
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ  ਰੋਕਣ ਲਈ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ | ਯੂਨੀਅਨ ਪ੍ਰਧਾਨ ਨੇ ਅਪਣੇ ਆਪ ਨੂੰ  ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ  ਪੁਲਿਸ ਨੇ ਅੱਗ ਬੁਝਾਊ ਯੰਤਰ ਨਾਲ ਬੁਝਾ ਦਿਤਾ | ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ | ਇਸ ਕਾਰਨ ਪੁਲਿਸ ਨੇ ਹਲਕੀ ਤਾਕਤ ਦੀ ਵਰਤੋਂ ਵੀ ਕੀਤੀ | ਇਸ ਦੌਰਾਨ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮੌਕੇ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ | ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੁਲਿਸ ਵਿਚ ਭਰਤੀ ਹੋਏ ਉਮੀਦਵਾਰਾਂ ਨੇ ਰੁਜ਼ਗਾਰ ਦੀ ਮੰਗ ਨੂੰ  ਲੈ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement