ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਮਾਨਸਾ ਅਦਾਲਤ ਨੇ ਸਾਰੇ ਮੁਲਜ਼ਮਾਂ ਖਿਲਾਫ਼ ਦੋਸ਼ ਕੀਤੇ ਤੈਅ

By : GAGANDEEP

Published : Jul 26, 2023, 3:38 pm IST
Updated : Jul 26, 2023, 5:06 pm IST
SHARE ARTICLE
photo
photo

9 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

 

ਮਾਨਸਾ: ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਸਾਰੇ ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਨਸਾ ਦੀ ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿਤੇ ਹਨ। ਹੁਣ ਉਨ੍ਹਾਂ ਖਿਲਾਫ ਮੁਕੱਦਮਾ ਸ਼ੁਰੂ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ।

ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਦੇ ਮਗਰੋਂ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਗੈਂਗਸਟਰ ਲਾਰੈਂਸ ਸਣੇ ਸਾਰੇ ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫ਼ਰੰਸ ਰਾਹੀ ਕੀਤੀ ਗਈ ਹੋਵੇ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਹੁਣ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਅਜੇ ਤੱਕ ਸਿੱਧੂ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ।

ਇਨਸਾਫ ਤਾਂ ਦੂਰ ਦੀ ਗੱਲ, ਅਜੇ ਤੱਕ ਕਾਤਲਾਂ 'ਤੇ ਦੋਸ਼ ਤੱਕ ਤੈਅ ਨਹੀਂ ਕੀਤੇ ਗਏ ਸਨ ਪਰ ਅੱਜ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਤੇ ਫੈਨਸ ਲਈ ਅੱਜ  ਇਨਸਾਫ ਦੀ ਉਮੀਦ ਬੱਝੀ ਹੈ। ਜ਼ਿਕਰਯੋਗ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਉਦੋਂ ਤੋਂ ਹੀ ਇਸ ਮਾਮਲੇ ਵਿਚ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement