ਬਾਦਲਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ : ਸੰਧਵਾਂ
Published : Aug 26, 2020, 8:08 am IST
Updated : Aug 26, 2020, 8:11 am IST
SHARE ARTICLE
Sukhbir Singh Badal With his father
Sukhbir Singh Badal With his father

ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਵਿਚੋਂ ਲਾਪਤਾ ਹੋਣ ਲਈ ਬਾਦਲ......

ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਵਿਚੋਂ ਲਾਪਤਾ ਹੋਣ ਲਈ ਬਾਦਲ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਇਹ ਗੱਲ ਕਿਸੇ ਕੋਲੋਂ ਛੁਪੀ ਨਹੀਂ ਹੈ ਕਿ ਬਾਦਲਾਂ ਨੇ ਅਕਾਲੀ ਦਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ 'ਤੇ ਵੀ ਪੂਰਾ ਕਬਜ਼ਾ ਕੀਤਾ ਹੋਇਆ ਹੈ।

photokultar singh sandhwan

ਅਤੇ ਇਸ ਘਟਨਾ ਦੇ ਪਿੱਛੇ ਕੋਈ ਡੂੰਘੀ ਸਾਜ਼ਸ਼ ਹੋ ਸਕਦੀ ਹੈ। ਉਕਤ ਵਿਚਾਰ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

AAPAAP

ਕੁਲਤਾਰ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਬਾਦਲਾਂ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ।

Kultar Singh SandhwanKultar Singh Sandhwan

ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਤੋਂ 328 ਸਰੂਪਾਂ ਦੇ ਲਾਪਤਾ ਹੋਣ ਦੀ ਐਫ਼ਆਈਆਰ ਦਰਜ ਕਰਾਉਣੀ ਚਾਹੀਦੀ ਹੈ।

Akal Takht sahibAkal Takht sahib

ਤਾਂ ਜੋ ਸਬੰਧਤ ਕਰਮਚਾਰੀਆਂ ਤੋਂ ਜਾਂਚ ਸ਼ੁਰੂ ਕਰ ਕੇ ਇਸ ਘਟਨਾ ਵਿਚ ਵੱਡੀ ਭੂਮਿਕਾ ਨਿਭਾ ਰਹੇ ਲੋਕਾਂ ਦੇ ਨਾਮ ਸਾਰਿਆਂ ਸਾਹਮਣੇ ਨਸ਼ਰ ਹੋ ਸਕਣ। ਇਸ ਮੌਕੇ  ਕੁਲਦੀਪ ਧਾਲੀਵਾਲ, ਮਨਜਿੰਦਰ ਸਿੰਘ ਲਾਲਪੁਰਾ, ਅਸ਼ੋਕ ਤਲਵਾੜ, ਮਨੀਸ਼ ਅਗਰਵਾਲ, ਦਲਬੀਰ ਸਿੰਘ, ਰਣਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement