ਕੈਪਟਨ ਅਮਰਿੰਦਰ ਸਿੰਘ ਵਲੋਂ ਸੀਨੀਅਰਪੱਤਰਕਾਰ ਅਜੇਸ਼ੁਕਲਾ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Aug 26, 2020, 11:20 pm IST
Updated : Aug 26, 2020, 11:21 pm IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਵਲੋਂ ਸੀਨੀਅਰ ਪੱਤਰਕਾਰ ਅਜੇ ਸ਼ੁਕਲਾ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸੀਨੀਅਰ ਪੱਤਰਕਾਰ ਅਜੇ ਸ਼ੁਕਲਾ ਦੇ ਮਾਤਾ ਸ਼ਾਰਦਾ ਸ਼ੁਕਲਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ਾਰਦਾ ਸ਼ੁਕਲਾ (66) ਜਿਨ੍ਹਾਂ ਦੇ ਪਤੀ ਉਤਰ ਪ੍ਰਦੇਸ਼ ਪੁਲਿਸ ਦੇ ਸੇਵਾ ਮੁਕਤ ਆਈ.ਪੀ.ਐਸ. ਅਫ਼ਸਰ ਸਨ, ਨੇ ਅੱਜ ਬਾਅਦ ਦੁਪਹਿਰ ਸੰਖੇਪ ਬੀਮਾਰੀ ਉਪਰੰਤ ਲਖਨਊ ਦੇ ਅਪੋਲੋ ਹਸਪਤਾਲ ਵਿਖੇ ਆਖਰੀ ਸਾਹ ਲਿਆ। ਉਹ ਅਪਣੇ ਪਿੱਛੇ ਪਤੀ, ਤਿੰਨ ਪੁੱਤਰ ਤੇ ਇਕ ਧੀ ਛੱਡ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਅਜੇ ਸ਼ੁਕਲਾ ਜੋ ਆਜ ਸਮਾਜ ਤੇ ਇੰਡੀਆ ਟੀ.ਵੀ. ਦੇ ਮੁੱਖ ਸੰਪਾਦਕ ਹਨ, ਨਾਲ ਦੁੱਖ ਸਾਂਝਾ ਕਰਦਿਆਂ ਪਰਵਾਰ ਨੂੰ ਪਿੱਛੇ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਜੇ ਸ਼ੁਕਲਾ ਅਤੇ ਹੋਰਨਾਂ ਪਰਵਾਰਕ ਮੈਂਬਰਾਂ ਨਾਲ ਇਸ ਸ਼ੋਕ ਦੀ ਘੜੀ ਵਿਚ ਸ਼ਰੀਕ ਹੁੰਦਿਆਂ imageimageਦੁੱਖ ਸਾਂਝਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement