ਫ਼ਿਰੌਤੀ ਦੀ ਮੰਗ ਪੂਰੀ ਨਾ ਹੋਣ ਉਤੇ ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਉਤੇ ਚਲਾਈਆ ਗੋਲੀਆਂ
Published : Aug 26, 2020, 11:23 pm IST
Updated : Aug 26, 2020, 11:23 pm IST
SHARE ARTICLE
image
image

ਫ਼ਿਰੌਤੀ ਦੀ ਮੰਗ ਪੂਰੀ ਨਾ ਹੋਣ ਉਤੇ ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਉਤੇ ਚਲਾਈਆ ਗੋਲੀਆਂ

ਮੋਗਾ, 26 ਅਗੱਸਤ (ਅਮਜਦ ਖ਼ਾਨ): ਫ਼ੋਨ ਉਤੇ 25 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਵਾਲੇ ਲੋਕਾਂ ਦੀ ਮੰਗ ਪੂਰੀ ਨਾ ਕਰਨ ਉਤੇ ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਉਤੇ ਚਲਾਈਆ ਗੋਲੀਆਂ। ਕਾਰ ਚਾਲਕ ਨੇ ਕਾਰ ਨੂੰ ਭਜਾ ਕੇ ਅਪਣੀ ਜਾਨ ਬਚਾਈ ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਸਬ-ਇੰਸਪੈਕਟਰ ਜਗਸੀਰ ਸਿੰਘ ਨੇ ਦਸਿਆ ਕਿ ਸਤਨਾਮ ਸਿੰਘ (38) ਵਾਸੀ ਪਿੰਡ ਲੰਡੇ ਨੇ ਪੁਲਿਸ ਨੂੰ ਦਰਜ ਕਰਾਇਆ ਕਿ ਉਹ ਅਪਣੀ ਸਵਿਫ਼ਟ ਡਜਾਇਰ ਕਾਰ 'ਤੇ ਵਿਆਹ ਤੋਂ ਵਾਪਸ ਆ ਰਹੇ ਸਨ ਤਾਂ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫ਼ੋਨ ਆਏ ਅਤੇ ਫ਼ੋਨ ਕਰਨ ਵਾਲੇ ਵਿਅਕਤੀਆਂ ਨੇ ਸਤਨਾਮ ਸਿੰਘ ਤੋਂ 25 ਲੱਖ ਰੁਪਏ ਦੀ ਮੰਗ ਕੀਤੀ ਜਦ ਉਸ ਨੇ ਉਨ੍ਹਾਂ ਨੂੰ ਪੈਸੇ ਦੇਣ ਤੋਂ ਮਨਾ ਕਰ ਦਿਤਾ ਤਾਂ ਦੋ ਨਾਮਲੂਮ ਵਿਅਕਤੀ ਮੋਟਰ ਸਾਈਕਲ 'ਤੇ ਆਏ ਅਤੇ ਸਤਨਾਮ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ 6 ਫ਼ਾਇਰ ਕੀਤੇ ਅਤੇ ਉਸ ਨੇ ਗੱਡੀ ਭਜਾ ਕੇ ਅਪਣੀ ਜਾਨ ਬਚਾਈ।  ਸਬ-ਇੰਸਪੈਕਟਰ ਜਗਸੀਰ ਸਿੰਘ ਨੇ ਦਸਿਆ ਕਿ ਸਤਨਾਮ ਸਿੰਘ ਦੇ ਬਿਆਂਨਾਂ 'ਤੇ ਪੁਲਿਸ ਨੇ ਫ਼ਾਇਰ ਕਰਨ ਵਾਲੇ ਨਾਮਲੂਮ ਵਿਅਕਤੀਆਂ ਵਿਰੁਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਵਲੋਂ ਉਨ੍ਹਾਂ ਦੀ ਭਾਲ ਜਾਰੀ ਹੈ।imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement