9ਵੇਂ ਗੁਰੂ ਦੇ 400ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਕੈਬਨਿਟ ਨੇ ਲਿਆ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ
Published : Aug 26, 2021, 6:40 pm IST
Updated : Aug 26, 2021, 6:40 pm IST
SHARE ARTICLE
captain Amarinder Singh
captain Amarinder Singh

ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਚੰਡੀਗੜ੍ਹ -  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement