ਲੁਧਿਆਣਾ ਪੁੱਜੇ ਅਸ਼ਵਨੀ ਸ਼ਰਮਾ ਦਾ ਵਿਰੋਧ ਕਰਨ ਪੁੱਜੇ ਕਿਸਾਨ, ਪੁਲਿਸ ਨੇ 3 ਕਿਲੋਮੀਟਰ ਪਿੱਛੇ ਰੋਕਿਆ 
Published : Aug 26, 2021, 6:00 pm IST
Updated : Aug 26, 2021, 6:01 pm IST
SHARE ARTICLE
Farmers Protest Against Ashwani Sharma
Farmers Protest Against Ashwani Sharma

ਪੰਜਾਬ ਸਰਕਾਰ ਭਾਜਪਾ ਨਾਲ ਮਿਲੀ ਹੋਈ ਹੈ ਇਸ ਕਾਰਨ ਹੀ ਕਿਸਾਨਾਂ ਨੂੰ ਸ਼ਾਂਤੀਪੂਰਨ ਵਿਰੋਧ ਵੀ ਨਹੀਂ ਕਰਨ ਦਿੱਤਾ ਜਾ ਰਿਹਾ - ਕਿਸਾਨ

ਲੁਧਿਆਣਾ (ਰਾਜਵਿੰਦਰ ਸਿੰਘ) -  ਲੰਬੇ ਸਮੇਂ ਤੋਂ ਕਿਸਾਨ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚੱਲਦਿਆਂ ਉਹ ਪੰਜਾਬ ਵਿਚ ਕਿਤੇ ਵੀ ਹੋ ਰਹੀ ਭਾਜਪਾ ਦੀ ਮੀਟਿੰਗ ਜਾਂ ਕਾਨਫਰੰਸ ਦਾ ਵਿਰੋਧ ਕਰ ਦਿੰਦੇ ਹਨ। ਇਸੇ ਦੇ ਚਲਦਿਆਂ ਅੱਜ ਲੁਧਿਆਣਾ ਸਰਕਟ ਹਾਊਸ ਵਿਚ ਹੋ ਰਹੀ ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜ ਰਹੇ ਕਿਸਾਨਾਂ ਨੂੰ ਲੁਧਿਆਣਾ ਪੁਲਿਸ ਵੱਲੋਂ 3 ਕਿਲੋ ਮੀਟਰ ਪਿੱਛੇ ਰੋਕਿਆ ਗਿਆ ਤਾਂ ਜਿੱਥੇ ਕਿਸਾਨਾਂ ਨੇ ਬੀਜੇਪੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ

Photo

ਉਥੇ ਹੀ ਪੰਜਾਬ ਸਰਕਾਰ ਖਿਲਾਫ਼ ਵੀ ਖੁੱਲ੍ਹ ਕੇ ਨਾਅਰੇਬਾਜੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਬੀਜੇਪੀ ਨਾ ਰਲਕੇ ਖੇਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਸ਼ਾਂਤਮਈ ਵਿਰੋਧ ਕਰਦੇ ਆ ਰਹੇ ਹਨ ਪਰ ਪੁਲਿਸ ਵੱਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਮੀਟਿੰਗਾਂ ਕੀਤੀਆਂ ਹਨ ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Photo

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਹੱਕ ਹੈ ਸ਼ਾਂਤਮਈ ਵਿਰੋਧ ਕਰਨਾ ਪਰ ਪੰਜਾਬ ਪੁਲਿਸ ਉਹਨਾਂ ਨੂੰ ਜਾਣਬੁੱਝ ਕੇ ਰੋਕ ਰਹੀ ਹੈ। ਉੱਥੇ ਹੀ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਕਿਸਾਨਾਂ ਨੂੰ BJP ਦੀ ਮੀਟਿੰਗ ਤੋਂ ਦੂਰ ਰੱਖਿਆ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement