SAD ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ
Published : Aug 26, 2021, 10:13 am IST
Updated : Aug 26, 2021, 10:20 am IST
SHARE ARTICLE
Jathedar Seva Singh Sekhwan will join AAP today
Jathedar Seva Singh Sekhwan will join AAP today

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਖ਼ੁਦ ਗੁਰਦਾਸਪੁਰ ਪਹੁੰਚ ਰਹੇ ਹਨ।

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਆਮ ਆਦਮੀ ਪਾਰਟੀ ਇਸ ਵਾਰ ਹੁਣੇ ਤੋਂ ਹੀ ਪੂਰੀ ਯੋਜਨਾਬੰਦੀ ਨਾਲ ਅਪਣੀ ਚੋਣ ਮੁਹਿੰਮ ਅੱਗੇ ਵਧਾ ਰਹੀ ਹੈ। ਭਾਵੇਂ ਮਾਲਵੇ ਵਿਚ ਤਾਂ ‘AAP’ ਦਾ ਪਹਿਲਾਂ ਚੰਗਾ ਪ੍ਰਭਾਵ ਹੈ ਪਰ ਹੁਣ ਮਾਝਾ ਤੇ ਦੋਆਬਾ ਖੇਤਰ ਵਿਚ ਮਜ਼ਬੂਤੀ ਦੀ ਰਣਨੀਤੀ ’ਤੇ ਪਾਰਟੀ ਆਗੂ ਕੰਮ ਕਰ ਰਹੇ ਹਨ। ਮਾਝਾ ਖੇਤਰ ਵਿਚ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਅੰਮ੍ਰਿਤਸਰ ਸ਼ਹਿਰ ਵਿਚ ਪੈਰ ਧਰ ਲਿਆ ਹੈ।

Sewa Singh SekhwanSewa Singh Sekhwan

ਇਸ ਤੋਂ ਬਾਅਦ ਹੁਣ ਜ਼ਿਲ੍ਹਾ ਗੁਰਦਾਸਪੁਰ ਖੇਤਰ ਵਿਚ ਪਾਰਟੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (SAD) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ (Jathedar Sewa Singh Sekhwan) ਨੂੰ ‘ਆਪ’ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਕੰਮ ਲਈ ਖ਼ੁਦ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) 26 ਅਗੱਸਤ ਨੂੰ ਖ਼ੁਦ ਗੁਰਦਾਸਪੁਰ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਟਵੀਟ ਰਾਹੀਂ ਦਿਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement