ਨਵਜੋਤ ਸਿੱਧੂ ਦਾ ਮਜੀਠੀਆ ’ਤੇ ਹਮਲਾ, ਨਸ਼ਾ ਤਸਕਰੀ ਸਬੰਧੀ ਕੋਰਟ ਦੀ ਸੁਣਵਾਈ ਨੂੰ ਲੈ ਕੇ ਜਤਾਈ ਉਮੀਦ
Published : Aug 26, 2021, 12:36 pm IST
Updated : Aug 26, 2021, 12:36 pm IST
SHARE ARTICLE
Navjot Sidhu's attack on Bikram Majithia
Navjot Sidhu's attack on Bikram Majithia

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਬਾਦਲ ’ਤੇ ਹਮਲੇ ਬੋਲਦੇ ਰਹਿੰਦੇ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਬਾਦਲ (Shiromani Akali Dal) ’ਤੇ ਹਮਲੇ ਬੋਲਦੇ ਰਹਿੰਦੇ ਹਨ। ਇਸ ਸਬੰਧੀ ਉਹ ਲਗਾਤਾਰ ਸੋਸ਼ਲ ਮੀਡੀਆ ’ਤੇ ਸਰਗਰਮ ਰਹਿੰਦੇ ਹਨ। ਨਵਜੋਤ ਸਿੱਧੂ (Navjot Singh Sidhu Tweet) ਨੇ ਤਾਜ਼ਾ ਟਵੀਟ ਜ਼ਰੀਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨਿਸ਼ਾਨੇ ’ਤੇ ਲਿਆ ਹੈ।

Bikram MajithiaBikram Majithia

ਹੇਰ ਪੜ੍ਹੋ: ਲਾਕਡਾਊਨ ਦੌਰਾਨ ਭਾਰਤ 'ਚ ਫਸੇ ਪਾਕਿਸਤਾਨੀ ਹਿੰਦੂ ਪਰਿਵਾਰਾਂ ਦੇ 46 ਲੋਕ ਪਰਤੇ ਵਤਨ

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, ‘ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ STF ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਮਾਨਯੋਗ ਹਾਈ ਕੋਰਟ ਦੁਆਰਾ ਜਾਂਚ ਕੀਤੀ ਜਾਵੇਗੀ ... ਉਮੀਦ ਹੈ ਕਿ ਮੁੱਖ ਦੋਸ਼ੀ ਦਾ ਪਰਦਾਫਾਸ਼ ਹੋ ਜਾਵੇਗਾ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਪੰਜਾਬ ਦੇ ਨੌਜਵਾਨਾਂ ਲਈ ਨਿਆਂ ਦੀ ਗੱਲ ਹੈ !!’

TweetTweet

ਹੇਰ ਪੜ੍ਹੋ: ਤਾਲਿਬਾਨ ਨੇ ਕਾਬੁਲ ਵਿੱਚ ਟੋਲੋ ਨਿਊਜ਼ ਦੇ ਪੱਤਰਕਾਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਅਪਣੇ ਟਵੀਟ ਦੇ ਨਾਲ ਸਿੱਧੂ ਨੇ ਕੋਰਟ ਦੇ ਹੁਕਮਾਂ ਦੀ ਕਾਪੀ ਵੀ ਸ਼ੇਅਰ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਦਾ ਮੁੱਦਾ ਹੈ। ਇਸ ਦੀ ਸੁਣਵਾਈ ਲਈ ਕੋਰਟ ਵੱਲੋਂ 27 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement