ਸਕੱਤਰੇਤ ਤੇ ਡਾਇਰੈਕਟੋਰੇਟਾਂ 'ਚ ਮੁਲਾਜ਼ਮਾਂ ਨੇ ਕੀਤੇ ਰੋਸ ਮੁਜ਼ਾਹਰੇ
Published : Aug 26, 2021, 12:35 am IST
Updated : Aug 26, 2021, 12:35 am IST
SHARE ARTICLE
image
image

ਸਕੱਤਰੇਤ ਤੇ ਡਾਇਰੈਕਟੋਰੇਟਾਂ 'ਚ ਮੁਲਾਜ਼ਮਾਂ ਨੇ ਕੀਤੇ ਰੋਸ ਮੁਜ਼ਾਹਰੇ

ਸਕੱਤਰੇਤ ਤੇ ਡਾਇਰੈਕਟੋਰੇਟਾਂ 'ਚ ਮੁਲਾਜ਼ਮਾਂ ਨੇ ਕੀਤੇ ਰੋਸ ਮੁਜ਼ਾਹਰੇ

ਚੰਡੀਗੜ੍ਹ, 25 ਅਗੱਸਤ (ਭੁੱਲਰ) :ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਸਾਰ ਲੈਣ ਵਿੱਚ ਨਾਕਾਮ ਹੋ ਰਹੀ ਜਾਪਦੀ ਹੈ |  ਇਸੇ ਰੋਸ ਵਜੋਂ ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਗਏ | ਜਿਥੇ ਪੰਜਾਬ ਸਿਵਲ ਸਕੱਤਰੇਤ, ਸੈਕਟਰ 9, ਦੇ ਮੁਲਾਜ਼ਮਾਂ ਵੱਲੋਂ ਸਵੇਰੇ 9.00 ਵਜੇ ਭਰਵੀਂ ਰੈਲੀ ਕੀਤੀ ਗਈ ਉੱਥੇ ਦੁਪਹਿਰ 1.00 ਵਜੇ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਦਫਤਰਾਂ ਦੇ ਮੁਲਾਜ਼ਮਾਂ ਨੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ |  
ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਪੀ.ਐਸ.ਐਮ.ਐਸ.ਯੂ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਸੈਕਟਰ 17, ਚੰਡੀਗੜ੍ਹ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ |  
ਸਾਂਝਾ ਮੰਚ ਅਤੇ ਫਰੰਟ ਦੇ ਕਨਵੀਨਰ ਸੁਚਚੈਨ ਖਹਿਰਾ ਵੱਲੋਂ ਮੁਲਾਜ਼ਮਾਂ ਨੂੰ  ਦੱਸਿਆ ਗਿਆ ਕਿ ਭਾਵੇਂ ਸਰਕਾਰ ਉਨ੍ਹਾਂ ਨਾਲ ਕੀਤੀਆਂ ਮੀਟਿੰਗ ਵਿੱਚ ਕੁੱਝ ਮੁੱਖ ਮੰਗਾਂ ਸਬੰਧੀ ਹਾਮੀ ਭਰ ਚੁੱਕੀ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਮੰਗਾਂ ਸਬੰਧੀ ਕੋਈ ਕਾਰਵਾਈ ਰਿਪੋਰਟ ਜਾਂ ਨੋਟੀਫਿਕੇਸ਼ਨਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ |  ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਤੰਗ ਹੋਕੇ ਕਾਂਗਰਸ ਦੀ ਸਰਕਾਰ ਲੈਕੇ ਆਈ ਸੀ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਹੋ ਸਕੇ |  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement