ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Published : Aug 26, 2022, 9:16 pm IST
Updated : Aug 26, 2022, 9:16 pm IST
SHARE ARTICLE
Dharmveer Singh
Dharmveer Singh

ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਿੰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ।

 

ਜੰਡਿਆਲਾ ਗੁਰੂ: ਅੱਜ ਫਿਰ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਪਰਿਵਾਰ ਦਾ ਇਕੱਲਾ ਹੀ ਕਮਾਊ ਪੁੱਤ ਸੀ। ਨੌਜਵਾਨ ਦਾ ਨਾਮ ਧਰਮਵੀਰ ਦੱਸਿਆ ਜਾ ਰਿਹਾ ਹੈ। ਨੌਜਵਾਨ ਦੀ ਦੇਹ ਪਿੰਡ ਦੀਆਂ ਮੜੀਆਂ ਵਿਚ ਪਈ ਮਿਲੀ ਤੇ ਪਰਿਵਾਰ ਨੇ ਵੀ ਇਹ ਕਿਹਾ ਹੈ ਕਿ ਉਸ ਦੀ ਮੌਤ ਜ਼ਿਆਦਾ ਨਸਾ ਲੈਣ ਕਰ ਕੇ ਹੋਈ ਹੈ। ਓਧਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਿੰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ। ਨਸ਼ਾ ਵੇਚਣ ਵਾਲੇ ਦੀ ਰੋਕਥਾਮ ਨਾ ਹੋਣ ਕਾਰਨ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਦਲਦਲ ਵਿਚ ਧਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨਸ਼ਾ ਰੋਕਣ ਦੇ ਵੱਡੇ-ਵੱਡੇ ਵਾਅਦੇ ਕਰਦੀ ਹੈ, ਪਰ ਨਸ਼ਾ ਨਹੀਂ ਰੁਕਦਾ। ਦੂਜੇ ਪਾਸੇ ਜਦੋਂ ਪੱਤਰਕਾਰਾਂ ਨੇ ਚੌਕੀ ਇੰਚਾਰਜ ਰਛਪਾਲ ਸਿੰਘ ਨਾਲ ਗੱਲ ਕੀਤੀ ਤਾਂ ਸਾਡੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement