6 ਸਤੰਬਰ ਨੂੰ ਹੋਣਗੀਆਂ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਸੰਘ ਦੀਆਂ ਚੋਣਾਂ  
Published : Aug 26, 2023, 3:46 pm IST
Updated : Aug 26, 2023, 3:46 pm IST
SHARE ARTICLE
File Photo
File Photo

ਇਸ ਸਮੇਂ ਯੂਨੀਵਰਸਿਟੀ ਦੇ ਅੰਦਰ ਕਾਂਗਰਸ ਦੀ ਐਨਐਸਯੂਆਈ, ਭਾਜਪਾ ਦੀ ਏਬੀਵੀਪੀ, ਅਕਾਲੀ ਦਲ ਦੀ ਐਸਓਆਈ ਅਤੇ ਆਮ ਆਦਮੀ ਪਾਰਟੀ ਦੀ ਸੀਵਾਈਐਸਐਸ ਸਰਗਰਮ ਹਨ

ਚੰਡੀਗੜ੍ਹ - ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣਗੀਆਂ। ਇਸ ਦਾ ਐਲਾਨ ਅਧਿਕਾਰਤ ਤੌਰ 'ਤੇ ਹੋ ਗਿਆ ਹੈ। ਵਿਦਿਆਰਥੀ 1 ਸਤੰਬਰ ਤੱਕ ਨਾਮਜ਼ਦਗੀ ਪੱਤਰ ਭਰ ਸਕਣਗੇ ਤੇ 29 ਅਗਸਤ ਸ਼ਾਮ 4 ਵਜੇ ਇਸ ਸਬੰਧੀ ਆਲ ਪਾਰਟੀ ਮੀਟਿੰਗ ਹੋਵੇਗੀ। 31 ਅਗਸਤ ਨੂੰ ਚੋਣਾਂ ਸਬੰਧੀ ਅੰਤਿਮ ਸੂਚੀ ਜਾਰੀ ਹੋਵੇਗੀ। 

ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਵਿਚ ਇਸ ਵੇਲੇ 16 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ 11 ਕਾਲਜਾਂ ਵਿਚ 50 ਹਜ਼ਾਰ ਵਿਦਿਆਰਥੀ ਪੜ੍ਹ ਰਹੇ ਹਨ। ਇਸ ਵਾਰ 66 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਚੋਣ ਵਿਚ ਹਿੱਸਾ ਲੈਣਗੇ। ਯੂਨੀਵਰਸਿਟੀ ਦੇ ਅੰਦਰ ਪ੍ਰਿੰਸੀਪਲ ਦੇ ਅਹੁਦੇ ਲਈ ਕਰੀਬ 7 ਵਿਅਕਤੀਆਂ ਵਿਚਕਾਰ ਮੁਕਾਬਲਾ ਹੋ ਸਕਦਾ ਹੈ।

ਇਸ ਸਮੇਂ ਯੂਨੀਵਰਸਿਟੀ ਦੇ ਅੰਦਰ ਕਾਂਗਰਸ ਦੀ ਐਨਐਸਯੂਆਈ, ਭਾਜਪਾ ਦੀ ਏਬੀਵੀਪੀ, ਅਕਾਲੀ ਦਲ ਦੀ ਐਸਓਆਈ ਅਤੇ ਆਮ ਆਦਮੀ ਪਾਰਟੀ ਦੀ ਸੀਵਾਈਐਸਐਸ ਸਰਗਰਮ ਹਨ। ਇਸ ਤੋਂ ਇਲਾਵਾ SFS, INSO, SOPU, PUSU, PSU ਲਲਕਾਰ, HPSU ਵੀ ਚੋਣ ਮੈਦਾਨ ਵਿਚ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement