ਜਲੰਧਰ ਦੇ ਲਿੱਡਾ 'ਚ ਫਲਾਈਓਵਰ ਹੇਠਾਂ ਆਪਸ ਵਿਚ ਭਿੜੇ ਦੋ ਗੁੱਟ, ਸ਼ਰੇਆਮ ਚਲਾਈਆਂ ਗੋਲੀਆਂ

By : GAGANDEEP

Published : Aug 26, 2023, 2:33 pm IST
Updated : Aug 26, 2023, 2:36 pm IST
SHARE ARTICLE
photo
photo

ਘਟਨਾ ਦੀ ਵੀਡੀਓ ਵਾਇਰਲ

 

ਜਲੰਧਰ : ਜਲੰਧਰ ਦੇ ਲਿੱਡਾ 'ਚ ਫਲਾਈਓਵਰ ਦੇ ਹੇਠਾਂ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਫਲਾਈਓਵਰ ਬ੍ਰਿਜ ਦੇ ਹੇਠਾਂ ਦੋ ਗੁੱਟਾਂ ਵਿਚਕਾਰ ਜ਼ਬਰਦਸਤ ਲੜਾਈ ਹੋਈ। ਇਸ ਲੜਾਈ ਵਿਚ ਡੰਡੇ ਅਤੇ ਰਾਡਾਂ ਨਾਲ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਇਕ ਨੌਜਵਾਨ ਨੂੰ ਸ਼ਰੇਆਮ ਵਿਰੋਧੀ ਧਿਰ 'ਤੇ ਪਿਸਤੌਲ ਤਾਣ ਕੇ ਫਾਇਰਿੰਗ ਕਰਦੇ ਦੇਖਿਆ ਗਿਆ।

ਇਹ ਵੀ ਪੜ੍ਹੋ: ਬਾਲੀਵੁਡ ਦੇ ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਹੋਇਆ ਦਿਹਾਂਤ, 81 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ 

ਵੀਡੀਓ ਵਿਚ ਜਿਥੇ ਇਕ ਨੌਜਵਾਨ ਪਿਸਤੌਲ ਕੱਢ ਕੇ ਗੋਲੀਆਂ ਚਲਾ ਰਿਹਾ ਹੈ, ਉੱਥੇ ਹੀ ਦੂਜੇ ਪਾਸਿਓਂ ਕੁਝ ਨੌਜਵਾਨ ਹੱਥਾਂ ਵਿੱਚ ਡੰਡੇ ਲੈ ਕੇ ਗਾਲ੍ਹਾਂ ਕੱਢਦੇ ਹੋਏ ਉਸ ਦੇ ਪਿੱਛੇ ਭੱਜ ਰਹੇ ਹਨ। ਹਾਲਾਂਕਿ ਗੋਲੀਬਾਰੀ ਦੀ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਪੁਲਿਸ ਦੀ ਕਾਰਵਾਈ, ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement