ਮੋਗਾ ’ਚ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਮੌਤ

By : GAGANDEEP

Published : Aug 26, 2023, 8:20 pm IST
Updated : Aug 26, 2023, 8:20 pm IST
SHARE ARTICLE
photo
photo

ਪੁਲਿਸ ਨੇ ਕਾਰ ਚਾਲਕ ਨੂੰ ਕੀਤਾ ਗ੍ਰਿਫਤਾਰ

 

ਮੋਗਾ : ਮੋਗਾ-ਬਰਨਾਲਾ ਰਾਸ਼ਟਰੀ ਮਾਰਗ ’ਤੇ ਪਿੰਡ ਮਾਛੀਕੇ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫ਼ਤਾਰ ਸਕਾਰਪਿਓ ਨੇ ਕੁਚਲ ਦਿਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਛੀਕੇ ਵਿਖੇ ਸਟੈਂਡ ’ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸ ਦੌਰਾਨ ਮੋਗਾ ਵਾਲੇ ਪਾਸਿਓਂ ਤੇਜ਼ ਰਫ਼ਤਾਰ ਨਾਲ ਆ ਰਹੀ ਸਕਾਰਪੀਓ ਗੱਡੀ ਉਨ੍ਹਾਂ ਦੇ ਉੱਪਰ ਚੜ੍ਹ ਗਈ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਔਰਤਾਂ ਦੇ ਸਰੀਰ ਦੇ ਬੁਰੀ ਤਰ੍ਹਾਂ ਚਿੱਥੜੇ ਉੱਡ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਨੂੰ ਦੇਖ ਕੇ ਹਰ ਕੋਈ ਦਹਿਲ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਛੀਕੇ ਵਿਖੇ ਇੱਕ ਸਕਾਰਪੀਓ ਗੱਡੀ ਦੋ ਔਰਤਾਂ 'ਤੇ ਚੜ੍ਹ ਗਈ। ਦੋਵਾਂ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਗਲੇਰੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement