ਚੀਨ ਦੀ ਸਰਹੱਦ 'ਤੇ ਸ਼ਹੀਦ ਹੋਇਆ ਇਕ ਹੋਰ ਪੰਜਾਬੀ ਜਵਾਨ

By : GAGANDEEP

Published : Sep 26, 2020, 3:23 pm IST
Updated : Sep 26, 2020, 3:49 pm IST
SHARE ARTICLE
Jaswant Singh
Jaswant Singh

ਡਿਊਟੀ ਦੌਰਾਨ ਆਉਂਦਿਆਂ ਡੂੰਘੀ ਖੱਡ 'ਚ ਡਿੱਗੀ ਗੱਡੀ

ਮਾਨਸਾ:ਪੰਜਾਬ ਦਾ ਇਕ ਹੋਰ ਪੁੱਤ ਜਸਵੰਤ ਸਿੰਘ ਦੇਸ਼ ਦੀ ਰਾਖੀ ਕਰਦਾ ਹੋਇਆ ਸ਼ਹੀਦੀ ਪਾ ਗਿਆ। ਮਾਨਸਾ  ਦੇ ਕਸਬਾ ਭੀਖੀ ਦਾ ਰਹਿਣ ਵਾਲਾ ਇਹ ਜਵਾਨ ਆਈਟੀਬੀਪੀ ਵਿਚ ਨੌਕਰੀ ਕਰਦਾ ਸੀ ਅਤੇ ਅਰੁਣਾਚਲ ਪ੍ਰਦੇਸ਼ ਵਿਚ ਚੀਨ ਦੀ ਸਰਹੱਦ 'ਤੇ ਤਾਇਨਾਤ ਸੀ।

Jaswant SinghJaswant Singh

ਜਸਵੰਤ ਸਿੰਘ ਡਿਊਟੀ ਦੌਰਾਨ ਬਟਾਲੀਅਨ ਦੀ ਗੱਡੀ ਲੈ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਗੱਡੀ 250 ਮੀਟਰ ਡੂੰਘੀ ਖਾਈ ਵਿਚ ਡਿੱਗ ਗਈ ਅਤੇ ਜਸਵੰਤ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਜਸਵੰਤ ਸਿੰਘ ਅਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ, ਜਿਨ੍ਹਾਂ ਦਾ ਰੋ-ਰੋ ਬੁਰਾ ਹਾਲ ਹੈ।

photophoto

ਜਸਵੰਤ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ 2008 ਵਿਚ ਆਈਟੀਬੀਪੀ ਵਿਚ ਭਰਤੀ ਹੋਇਆ ਸੀ, ਹੁਣ ਉਸ ਨੇ ਇਕ ਮਹੀਨੇ ਮਗਰੋਂ ਛੁੱਟੀ ਆਉਣਾ ਸੀ ਪਰ ਇਹ ਹਾਦਸਾ ਵਾਪਰ ਗਿਆ। ਉਹਨਾਂ ਕਿਹਾ ਕਿ ਪੂਰੇ ਇਲਾਕੇ ਨੂੰ ਮੇਰੇ ਭਰਾ 'ਤੇ ਮਾਣ ਹੈ, ਜਿਸ ਨੇ ਦੇਸ਼ ਲਈ ਅਪਣੀ ਜਾਨ ਕੁਰਬਾਨ ਕੀਤੀ ਹੈ।

Jaswant SinghJaswant Singh

ਭੀਖੀ ਦੇ ਹੀ ਇਕ ਸਾਬਕਾ ਫ਼ੌਜੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਬਹੁਤ ਹੀ ਚੰਗੇ ਸੁਭਾਅ ਦਾ ਮਾਲਕ ਸੀ ਅਤੇ ਪੈਨਸ਼ਨ ਲੈਣ ਦੇ ਸੁਪਨੇ ਦੇਖਦਾ ਸੀ ਪਰ ਪ੍ਰਮਾਤਮਾ ਨੂੰ  ਕੁੱਝ ਹੋਰ ਹੀ ਮਨਜ਼ੂਰ ਸੀ, ਚੀਨ ਦੇ ਬਾਰਡਰ ਨੇੜੇ ਉਸ ਦੀ ਸ਼ਹਾਦਤ ਹੋ ਗਈ। ਦੱਸ ਦਈਏ ਕਿ ਸ਼ਹੀਦ ਜਵਾਨ ਜਸਵੰਤ ਸਿੰਘ ਦਾ ਅੰਤਿਮ ਸੰਸਕਾਰ ਗੁਹਾਟੀ ਵਿਚ ਕੀਤਾ ਜਾਵੇਗਾ, ਜਿਸ ਦੇ ਲਈ ਸ਼ਨੀਵਾਰ ਸਵੇਰੇ ਪਰਿਵਾਰ ਰਵਾਨਾ ਹੋ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement