ਤਿੰਨ ਪੜਾਵਾਂ 'ਚ ਹੋਣਗੀਆਂ ਬਿਹਾਰ ਚੋਣਾਂ
Published : Sep 26, 2020, 12:53 am IST
Updated : Sep 26, 2020, 12:53 am IST
SHARE ARTICLE
image
image

ਤਿੰਨ ਪੜਾਵਾਂ 'ਚ ਹੋਣਗੀਆਂ ਬਿਹਾਰ ਚੋਣਾਂ

ਵੋਟਾਂ ਦੀ ਗਿਣਤੀ 10 ਨਵੰਬਰ ਨੂੰ, ਚੋਣ ਜ਼ਾਬਤਾ ਲਾਗੂ

ਨਵੀਂ ਦਿੱਲੀ, 25 ਸਤੰਬਰ : ਕੋਰੋਨਾ ਮਹਾਂਮਾਰੀ ਦਰਮਿਆਨ ਹੋਣ ਜਾ ਰਹੀਆਂ ਬਿਹਾਰ ਵਿਧਾਨ ਸਭਾ ਲਈ ਚੋਣਾਂ ਤਿੰਨ ਪੜਾਵਾਂ 'ਚ 28 ਅਕਤੂਬਰ, 3 ਨਵੰਬਰ ਅਤੇ 7 ਨਵੰਬਰ ਨੂੰ ਹੋਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 10 ਨਵੰਬਰ ਨੂੰ ਕੀਤੀ ਜਾਵੇਗੀ। ਪਹਿਲੇ ਪੜਾਅ 'ਚ 71 ਸੀਟਾਂ 'ਤੇ, ਦੂਜੇ ਪੜਾਅ 'ਚ 94 ਸੀਟਾਂ, ਤੀਜੇ 'ਚ 78 ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਅੱਜ ਇਹ ਐਲਾਨ ਕੀਤਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ 243 ਮੈਂਬਰੀ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਕੋਵਿਡ-19 ਦੇ ਮੌਜੂਦਾ ਹਾਲਾਤ 'ਚ ਦੁਨੀਆਂ ਭਰ 'ਚ ਹੋਣ ਵਾਲੀਆਂ ਸੱਭ ਤੋਂ ਵੱਡੀਆਂ ਚੋਣਾਂ 'ਚੋਂ ਇਕ ਹੋਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੋਈ ਚੋਣਾਂ ਨਹੀਂ ਹੋਈਆਂ ਹਨ ਅਤੇ ਉਦੋਂ ਤੋਂ ਦੁਨੀਆਂ 'ਚ ਵਿਆਪਕ ਤਬਦੀਲੀ ਹੋਈ ਹੈ। ਅਰੋੜਾ ਨੇ ਕਿਹਾ ਕਿ ਅਤਿਵਾਦ ਪ੍ਰਭਾਵਿਤ ਖੇਤਰਾਂ ਨੂੰ ਛੱਡ ਕੇ ਪੂਰੇ ਸੂਬੇ 'ਚ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਇਆ ਜਾਵੇਗਾ ਅਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਵੋਟਿੰਗ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਰੋਗੀ ਆਖ਼ਰੀ ਇਕ ਘੰਟੇ 'ਚ ਵੋਟਿੰਗ ਕਰ ਸਕਦੇ ਹਨ। ਪੀੜਤ ਲੋਕਾਂ ਲਈ ਵਿਸ਼ੇਸ਼ ਪ੍ਰੋਟੋਕਾਲ ਤਿਆਰ ਕੀਤੇ ਗਏ ਹਨ। ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੋ ਗਈ ਹੈ
 ਚੋਣ ਕਮਿਸ਼ਨ ਨੇ ਕਿਹਾ ਕਿ ਬਿਹਾਰ ਚੋਣਾਂ ਲਈ 7 ਲੱਖ ਹੈਂਡ ਸੈਨੀਟਾਈਜ਼ਰ, 46 ਲੱਖ ਮਾਸਕ, 6 ਲੱਖ ਪੀਪੀਈ ਕਿਟ, 6.7 ਲੱਖ ਫ਼ੇਸ ਸ਼ੀਲਡ ਅਤੇ 23 ਲੱਖ ਜੋੜੀ ਦਸਤਾਨਿਆਂ ਦੀ ਵਿਵਸਥਾ ਕਰ ਲਈ ਗਈ ਹੈ। ਕਮਿਸ਼ਨ ਨੇ ਸੁਰੱਖਿਆ ਬੰਦੋਬਦਸਤ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਬਿਹਾਰ ਚੋਣਾਂ ਦੇ ਪੜਾਅ ਘੱਟ ਕੀਤੇ ਹਨ। ਅਰੋੜਾ ਨੇ ਕਿਹਾ ਕਿ ਕੋਵਿਡ-19 ਦੇ ਸਾਏ 'ਚ ਹੋਣ ਜਾ ਰਹੀਆਂ ਬਿਹਾਰ ਚੋਣਾਂ ਦੌਰਾਨ ਜਿਥੇ ਵੀ ਜ਼ਰੂਰਤ ਹੋਵੇਗੀ ਅਤੇ ਅਪੀਲ ਕੀਤੀ ਜਾਵੇਗੀ, ਉਥੇ ਡਾਕ ਵੋਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਜਨ ਸਭਾਵਾਂ 'ਚ ਸਮਾਜਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਉਥੇ ਹੀ ਚੋਣਾਂ ਕਰਵਾਉਣ ਦੇ ਸਮੇਂ ਨੂੰ ਲੈ ਕੇ ਕੁਝ ਸੂਬਿਆਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਦੇ ਸਬੰਧ 'ਚ 29 ਸਤੰਬਰ ਨੂੰ ਸਮੀਖਿਆ ਬੈਠਕ ਤੋਂ ਬਾਅਦ ਲੋਕ ਸਭਾ ਦੀ ਇਕ ਅਤੇ ਵਿਧਾਨ ਸਭਾ ਦੀਆਂ 64 ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਫ਼ੈਸਲਾ ਕਰੇਗਾ।                  (ਏਜੰਸੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement