ਧਰਨੇ 'ਚ ਭਾਸ਼ਨ ਦੇ ਰਹੀ ਬੀਬੀ ਜਗੀਰ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ
Published : Sep 26, 2020, 1:01 am IST
Updated : Sep 26, 2020, 1:01 am IST
SHARE ARTICLE
image
image

ਧਰਨੇ 'ਚ ਭਾਸ਼ਨ ਦੇ ਰਹੀ ਬੀਬੀ ਜਗੀਰ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਕਪੂਰਥਲਾ, 25 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਬਿਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਗਏ। ਇਸ ਦੇ ਚਲਦਿਆਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਭਾਨਪੁਰ ਚੌਂਕ ਵਿਚ ਅਕਾਲੀ ਦਲ ਵਲੋਂ ਦਿਤੇ ਗਏ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਦੋਂ ਬੀਬੀ ਜਗੀਰ ਕੌਰ ਨੇ ਭਾਸ਼ਨ ਦੇਣਾ ਸ਼ੁਰੂ ਕੀਤਾ ਤਾਂ ਕੁਝ ਕਿਸਾਨਾਂ ਵਲੋਂ ਬੀਬੀ ਜਗੀਰ ਕੌਰ ਦਾ ਵਿਰੋਧ ਕੀਤਾ ਗਿਆ।    ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਕਿਸਾਨਾਂ ਦੇ ਸੱਚੇ ਹਮਾਇਤੀ ਹੁੰਦੇ ਤਾਂ ਉਹ ਕਿਸਾਨਾਂ ਦਾ ਝੰਡਾ ਲੈ ਕੇ ਆਉਂਦੇ ਨਾ ਕਿ ਅਕਾਲੀ ਦਲ ਦਾ। ਇਸ ਦੇ ਚਲਦਿਆਂ ਇਕ ਕਿਸਾਨ ਵਲੋਂ ਉੱਚੀ-ਉੱਚੀ ਬੋਲ ਕੇ ਬੀਬੀ ਜਗੀਰ ਕੌਰ ਦਾ ਵਿਰੋਧ ਕੀਤਾ ਗਿਆ ਹਾਲਾਂਕਿ ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਪਣਾ ਭਾਸ਼ਨ ਜਾਰੀ ਰੱਖਿਆ। ਵਿਗੜ ਰਹੇ ਮਾਹੌਲ ਨੂੰ ਦੇਖਦਿਆਂ ਮੌਕੇ 'ਤੇ ਮੌਜੂਦ ਪੁਲਿਸ ਨੇ ਮਾਮਲੇ 'ਤੇ ਕਾਬੂ ਪਾਇਆ ਤੇ ਵਿਰੋਧ ਕਰ ਰਹੇ ਕਿਸਾਨ ਨੂੰ ਉੱਥੋਂ ਭੇਜ ਦਿਤਾ।  ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕੇਂਦimageimageਰ ਸਰਕਾਰ ਤੇ ਸਿਆਸੀ ਪਾਰਟੀਆਂ ਖਿਲਾਫ਼ ਅਪਣੀ ਭੜਾਸ ਕੱਢੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement