ਸਿੱਖਜ਼ ਆਫ਼ ਅਮਰੀਕਾ ਦੇ ਵਫ਼ਦ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
Published : Sep 26, 2022, 11:57 pm IST
Updated : Sep 26, 2022, 11:57 pm IST
SHARE ARTICLE
image
image

ਸਿੱਖਜ਼ ਆਫ਼ ਅਮਰੀਕਾ ਦੇ ਵਫ਼ਦ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ


ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਸੌਂਪਿਆ ਪੱਤਰ


ਵਾਸ਼ਿੰਗਟਨ, 26 ਸਤੰਬਰ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਮਰੀਕਾ ਦੌਰੇ 'ਤੇ ਹਨ | ਬੀਤੇ ਦਿਨ ਵਾਸ਼ਿੰਗਟਨ ਡੀ.ਸੀ. ਵਿਖੇ ਸਿੱਖਜ਼ ਆਫ਼ ਅਮਰੀਕਾ ਦਾ ਇਕ ਵਫ਼ਦ ਉਨ੍ਹਾਂ ਨੂੰ  ਵਿਸ਼ੇਸ਼ ਤੌਰ 'ਤੇ ਮਿਲਿਆ | ਇਸ ਵਫ਼ਦ ਵਿਚ ਚੇਅਰਮੈਨ ਜਸਦੀਪ ਸਿੰਘ ਜੱਸੀ, ਪ੍ਰਧਾਨ ਕੰਵਲਜੀਤ ਸਿੰਘ ਸੋਨੀ, ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਮੀ, ਗੁਰਵਿੰਦਰ ਸਿੰਘ ਸੇਠੀ, ਰਤਨ ਸਿੰਘ, ਵਰਿੰਦਰ ਸਿੰਘ, ਸੁਖਪਾਲ ਸਿੰਘ ਧਨੋਆ, ਚੱਤਰ  ਸਿੰਘ ਸੈਣੀ, ਡਾ. ਦਰਸ਼ਨ ਸਿੰਘ ਸਲੂਜਾ, ਮੀਤਾ ਸਲੂਜਾ, ਬਲਦੇਵ ਸਿੰਘ ਕੰਗ (ਕੈਲੀਫੋਰਨੀਆਂ ਦੇ ਉੱਘੇ ਕਾਰੋਬਾਰੀ), ਸਰਬਜੀਤ ਸਿੰਘ ਬਖ਼ਸ਼ੀ ਸ਼ਾਮਲ ਸਨ |
ਵਫ਼ਦ ਨੇ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸਵਾਗਤ ਕਰਦਿਆਂ ਜ਼ਿਕਰ ਕੀਤਾ ਕਿ 2014 ਵਿਚ ਜਦੋਂ ਉਹ ਅਮਰੀਕਾ ਦੇ ਅੰਬੈਸਡਰ ਸਨ ਤਾਂ ਉਨ੍ਹਾਂ ਪਹਿਲੀ ਵਾਰ ਸਿੱਖਾਂ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਵਾਈ ਸੀ | ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਵਫ਼ਦ ਨਾਲ ਕਾਲੀ ਸੂਚੀ ਖ਼ਤਮ ਕਰਨ ਅਤੇ '84 ਦੇ ਦਿੱਲੀ ਸਿੱਖ ਕਤਲੇਆਮ ਸਬੰਧੀ ਸਿੱਟ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਬਾਅਦ ਵਿਚ ਉਹ ਵਾਅਦਾ ਪੂਰਾ ਵੀ ਕੀਤਾ |
ਇਸ ਮੌਕੇ ਵਫਦ ਨੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਵੀ ਸੌਂਪਿਆ | ਪੱਤਰ ਪ੍ਰਾਪਤ ਕਰਨ ਉਪਰੰਤ ਐਸ. ਜੈਸੰਕਰ ਨੇ ਕਿਹਾ ਕਿ ਉਹ ਸਿੱਖਜ਼ ਆਫ਼ ਅਮਰੀਕਾ ਦਾ ਇਹ ਸੁਨੇਹਾ ਪ੍ਰਧਾਨ ਮੰਤਰੀ ਤਕ ਜ਼ਰੂਰ ਪਹੁੰਚਾ ਦੇਣਗੇ |  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਸਿੱਖਾਂ ਦੀਆਂ ਮੰਗਾਂ ਮੰਨੀਆਂ ਅਤੇ ਇਸ ਉੱਪਰ ਵੀ ਗੌਰ ਕੀਤਾ ਜਾਵੇਗਾ | ਅੰਤ ਵਿਚ ਸਿੱਖਜ਼ ਆਫ਼ ਅਮਰੀਕਾ ਵਲੋਂ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਵਿਦੇਸ਼ ਮੰਤਰੀ ਜੈਸੰਕਰ ਨੂੰ  ਯਾਦਗਾਰੀ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ |     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement