ਉੱਤਰੀ ਜ਼ੋਨਲ ਮੀਟਿੰਗ ਦੌਰਾਨ CM ਭਗਵੰਤ ਮਾਨ ਨੇ ਚੁੱਕੇ ਅਹਿਮ ਮੁੱਦੇ 
Published : Sep 26, 2023, 3:56 pm IST
Updated : Sep 26, 2023, 3:58 pm IST
SHARE ARTICLE
Amit Shah, CM Bhagwant Mann
Amit Shah, CM Bhagwant Mann

- RDF ਦੇ ਮੁੱਦੇ 'ਤੇ ਵੀ ਛੇੜੀ ਚਰਚਾ 

ਅੰਮ੍ਰਿਤਸਰ - ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਸ਼ੁਰੂ ਹੋ ਗਈ ਹੈ। ਇੱਥੇ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਨਜ਼ਰ ਆਏ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ 'ਤੇ ਮੌਜੂਦ ਹਨ। 

ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਇਆ। ਸੀਐਮ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਵਿਚ ਡੁੱਬ ਰਿਹਾ ਸੀ ਤਾਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਮੂੰਹ ਮੋੜ ਲਿਆ ਵੈਸੇ ਇਹ ਪੰਜਾਬ ਤੋਂ ਪਾਣੀ ਮੰਗਦੇ ਰਹਿੰਦੇ ਹਨ। ਸੀਐਮ ਮਾਨ ਨੇ ਇਸ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਅਜਿਹੀ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਵੀ ਕਈ ਮੁੱਦੇ ਚੁੱਕੇ ਹਨ। ਜਿਹਨਾਂ ਵਿਚ ਬੀਬੀਐੱਮਬੀ, ਪੰਜਾਬ ਯੂਨੀਵਰਸਿਟੀ, ਆਰਡੀਐੱਫ ਦਾ ਮੁੱਦਾ ਸ਼ਾਮਲ ਹੈ। 

ਮੁੱਖ ਮੰਤਰੀ ਭਗਵੰਤ ਮਾਨ BBMB ਵਿਚ ਮੈਂਬਰ ਪਾਵਰ ਦੀ ਨਿਯੁਕਤੀ ਲਈ ਪੁਰਾਣੀ ਪ੍ਰਕਿਰਿਆ ਦੀ ਕੀਤੀ ਮੰਗ 
- RDF ਦੇ ਮੁੱਦੇ 'ਤੇ ਵੀ ਛੇੜੀ ਚਰਚਾ 
- ਫਰਜ਼ੀ ਟਰੈਵਲ ਏਜੰਟ ਦਾ ਮੁੱਦਾ ਵੀ ਚੁੱਕਿਆ 
- ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਦਾ ਮੁੱਦਾ ਵੀ ਗਰਮਾਇਆ 
- ਹੜ੍ਹ ਪ੍ਰਭਾਵਿਤ ਲੋਕਾਂ ਲਈ ਫੰਡ ਜਾਰੀ ਦੇ ਨਿਯਮਾਂ 'ਚ ਵੀ ਬਦਲਾਅ ਦੀ ਕੀਤੀ ਮੰਗ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement