Fazilka News : ਵਿਆਹ ਤੋਂ 5 ਦਿਨ ਬਾਅਦ ਲਾੜੇ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਲੱਤ ਟੁੱਟ ਕੇ 10 ਫੁੱਟ ਦੂਰ ਜਾ ਡਿੱਗੀ

By : BALJINDERK

Published : Sep 26, 2024, 1:36 pm IST
Updated : Sep 26, 2024, 2:08 pm IST
SHARE ARTICLE
file photo
file photo

Fazilka News : ਸ਼ਗਨ ਸਕੀਮ ਲਈ ਜਾ ਰਹੇ ਨੌਜਵਾਨ ਦੇ ਮੋਟਰਸਾਈਕਲ ਦੀ ਰੇਹੜੇ ਨਾਲ ਹੋਈ ਟੱਕਰ 

Fazilka News :  ਫਾਜ਼ਿਲਕਾ 'ਚ ਵਿਆਹ ਤੋਂ 5 ਦਿਨ ਬਾਅਦ ਲਾੜੇ ਨਾਲ ਭਿਆਨਕ ਹਾਦਸੇ ਵਿਚ ਲੱਤ ਟੁੱਟ ਕੇ 10 ਫੁੱਟ ਦੂਰ ਜਾ ਡਿੱਗੀ। ਨੌਜਵਾਨ ਸ਼ਗਨ ਸਕੀਮ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ ਕਿ ਰਾਸਤੇ ਵਿਚ ਨੌਜਵਾਨ ਦੇ ਮੋਟਰਸਾਈਕਲ ਦੀ ਬਲਦ ਰੇਹੜੇ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਨੌਜਵਾਨਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਇਕ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਸ ਮੌਕੇ ਨੌਜਵਾਨ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਖੁਈਖੇੜਾ ਕੋਲ ਆਧਾਰ ਕਾਰਡ ਲੈਣ ਆਇਆ ਸੀ। ਇਸ ਦੌਰਾਨ ਵਾਪਸ ਜਾਂਦੇ ਸਮੇਂ ਰਸਤੇ ਵਿਚ ਅੱਗੇ ਜਾ ਰਹੇ ਬਲਦ ਰੇਹੜੇ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦਾ ਸਾਲ਼ਾ ਵੀ ਉਸ ਦੇ ਨਾਲ ਸੀ, ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਉਸ ਦੇ ਪੁੱਤਰ ਦੀ ਲੱਤ ਕੱਟੀ ਗਈ। ਉਨ੍ਹਾਂ ਦੱਸਿਆ ਕਿ 5 ਦਿਨ ਪਹਿਲਾਂ ਹੀ ਉਸ ਦੇ ਪੁੱਤਰ ਦਾ ਵਿਆਹ ਹੋਇਆ ਸੀ ਅਤੇ ਹੁਣ ਉਹ ਸ਼ਗਨ ਸਕੀਮ ਦਾ ਫਾਰਮ ਭਰਨ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ। ਪਰਿਵਾਰ ਨੇ ਹਾਦਸੇ ਨੂੰ ਲੈ ਕੇ ਕਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਸਬੰਧੀ ਮੌਜੂਦ ਡਾਕਟਰ ਚਰਨਪਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਸੜਕ ਹਾਦਸੇ ਵਿਚ ਜ਼ਖਮੀ ਹੋਏ ਦੋ ਲੋਕ ਆਏ ਹਨ। ਜਦਕਿ ਇਕ ਨੌਜਵਾਨ ਦੀ ਲੱਤ ਸਰੀਰ ਤੋਂ ਵੱਖ ਹੋ ਚੁੱਕੀ ਸੀ। ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਫਿਲਹਾਲ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।

(For more news apart from 5 days after wedding, groom leg was broken in road accident and he fell10 feet away in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement