Faridkot News : 4 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
Published : Sep 26, 2024, 9:39 pm IST
Updated : Sep 26, 2024, 9:39 pm IST
SHARE ARTICLE
Vigilance Bureau
Vigilance Bureau

4 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਆਰੋਪ 'ਚ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Faridkot News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement