ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਨੇ ਫੂਕਿਆ PM ਮੋਦੀ ਦਾ ਪੁਤਲਾ
Published : Oct 26, 2020, 5:03 pm IST
Updated : Oct 26, 2020, 5:03 pm IST
SHARE ARTICLE
protest
protest

ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ।

ਗੜ੍ਹਸ਼ੰਕਰ-  ਪੰਜਾਬ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੜ੍ਹਸ਼ੰਕਰ ਵਿਚ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੱਢੀ ਗਈ। ਇਸ ਰੈਲੀ 'ਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਹੁਸ਼ਿਆਰਪੁਰ ਰੋਡ ਉਤੇ ਸ਼ਹਿਰ ਦੇ ਬੰਗਾ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 

Kissan protest

ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ "ਸੈਂਟਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੇ ਹਰੇਕ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਵਲੋਂ ਚਾਰ ਬਿੱਲ ਪਾਸ ਕਰਕੇ ਇਕ ਡਰਾਮਾ ਰਚਿਆ ਹੋਇਆ ਹੈ।"

Farmers Protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement