ਬਰਨਾਲਾ : ਝੋਨੇ ਦੀ ਲਦਾਈ ਨੂੰ ਲੈ ਕੇ ਦੋ ਆੜ੍ਹਤੀਆਂ ਵਿਚਕਾਰ ਚੱਲੀਆਂ ਗੋਲੀਆਂ, ਇੱਕ ਦੀ ਹਾਲਤ ਗੰਭੀਰ 
Published : Oct 26, 2021, 4:19 pm IST
Updated : Oct 26, 2021, 4:50 pm IST
SHARE ARTICLE
firing
firing

ਕਿਸਾਨ ਦੀ ਫ਼ਸਲ ਮੰਡੀ ਵਿਚ ਲਿਜਾਉਣ ਨੂੰ ਲੈ ਕੇ ਹੋਈ ਸੀ ਤਕਰਾਰ

ਬਰਨਾਲਾ : ਸ਼ਹਿਰ ਦੀ ਅਮਰ ਸ਼ਹੀਦ ਅਨਾਜ ਮੰਡੀ ਠੀਕਰੀਵਾਲਾ 'ਚ ਅੱਜ ਆੜ੍ਹਤੀਆਂ ਵਿਚਕਾਰ ਝੜਪ ਹੋ ਗਈ। ਜਾਣਕਾਰੀ ਅਨੁਸਾਰ ਆੜ੍ਹਤੀ ਸਤੀਸ਼ ਰਾਜ ਅਤੇ ਜਗਦੀਸ਼ ਚੰਦਰ ਵਿਚਕਾਰ ਇੱਕ ਕਿਸਾਨ ਦੀ ਫ਼ਸਲ ਮੰਡੀ ਵਿਚ ਲਿਜਾਉਣ ਨੂੰ ਲੈ ਕੇ ਤਕਰਾਰ ਹੋ ਗਈ ਸੀ।

firing in barnalafiring in barnala

ਝਗੜਾ ਇੰਨਾ ਵੱਧ ਗਿਆ ਕਿ ਸਤੀਸ਼ ਰਾਜ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾ ਦਿਤੀ। ਇਸ ਦੌਰਾਨ ਜਗਦੀਸ਼ ਚੰਦ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਜਗਦੀਸ਼ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਰਨਾਲਾ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ। 

firing in barnalafiring in barnala

ਇੱਕ ਚਸ਼ਮਦੀਦ ਕਿਸਾਨ ਅਨੁਸਾਰ ਝੋਨੇ ਦੀ ਲਦਾਈ ਨੂੰ ਲੈ ਕੇ ਦੋ ਆੜ੍ਹਤੀਆਂ ਵਿਚਕਾਰ ਝਗੜਾ ਹੋ ਗਿਆ। ਸਤੀਸ਼ ਰਾਜ ਨੇ ਗੁੱਸੇ 'ਚ ਆ ਕੇ ਗੋਲੀਆਂ ਚਲਾ ਦਿਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਇਨਸਾਫ ਦੀ ਮੰਗ ਕੀਤੀ ਹੈ।

policepolice

ਦੂਜੇ ਪਾਸੇ ਡਿਊਟੀ ਅਫਸਰ ਜਗਜੀਤ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement