ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਸੜਕ ਹਾਦਸਾ, ਦੋ ਦੀ ਮੌਤ 
Published : Oct 26, 2022, 12:37 pm IST
Updated : Oct 26, 2022, 12:37 pm IST
SHARE ARTICLE
A road accident happened with friends returning from the party, two died
A road accident happened with friends returning from the party, two died

ਰਮਨਜੀਤ ਸਿੰਘ ਤੇ ਹਰਪ੍ਰੀਤ ਸਿੰਘ ਦੀ ਹੋਈ ਮੌਤ ਤੇ ਤਿੰਨ ਹੋਰ ਹੋਏ ਜ਼ਖ਼ਮੀ 

ਸੜਕ ਕਿਨਾਰੇ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ
ਇੱਕ ਨੇ ਹੋਣਾ ਸੀ ਫ਼ੌਜ 'ਚ ਭਰਤੀ ਤੇ ਦੂਜੇ ਨੇ ਜਾਣਾ ਸੀ ਵਿਦੇਸ਼ 

ਗੁਰਦਾਸਪੁਰ: ਕਸਬਾ ਦੋਰਾਂਗਲਾ ਦੇ ਪਿੰਡ ਤਲਵੰਡੀ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਕਾਰ 'ਚ ਸਵਾਰ ਪੰਜ ਨੌਜਵਾਨਾਂ 'ਚੋਂ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਨੌਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਇਹ ਨੌਜਵਾਨ ਗੁਰਦਾਸਪੁਰ 'ਚ ਪਾਰਟੀ ਕਰ ਕੇ ਵਾਪਸ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਰਮਨਜੀਤ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਮਲੂਕ ਚੱਕ ਅਤੇ ਹਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਤਾਜਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਨੌਜਵਾਨ ਆਪਣੇ ਤਿੰਨ ਦੋਸਤਾਂ ਨਾਲ ਗੁਰਦਾਸਪੁਰ ਸ਼ਹਿਰ 'ਚ ਪਾਰਟੀ ਕਰਨ ਤੋਂ ਬਾਅਦ ਦੇਰ ਰਾਤ ਆਪਣੇ ਘਰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਪਿੰਡ ਤਲਵੰਡੀ ਨੇੜੇ ਪਹੁੰਚੀ ਤਾਂ ਕਾਰ ਚਾਲਕ ਆਪਣਾ ਕਾਬੂ  ਗੁਆ ​​ਬੈਠਾ ਅਤੇ ਕਾਰ ਸੜਕ ਦੇ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਦਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਕਾਰ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਨੌਜਵਾਨਾਂ 'ਚੋਂ ਇਕ ਨੌਜਵਾਨ ਦੋ ਦਿਨ ਬਾਅਦ ਫ਼ੌਜ 'ਚ ਭਰਤੀ ਹੋਣ ਵਾਲਾ ਸੀ, ਜਦਕਿ ਦੂਜਾ ਨੌਜਵਾਨ ਕੁਝ ਦਿਨਾਂ ਬਾਅਦ ਵਿਦੇਸ਼ ਜਾਣ ਵਾਲਾ ਸੀ। ਦੂਜੇ ਪਾਸੇ ਥਾਣਾ ਸਦਰ ਦੇ ਇੰਚਾਰਜ ਜਬਰਜੀਤ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਦਕਿ ਨੁਕਸਾਨੀ ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement