ਆਵਾਰਾ ਪਸ਼ੂਆਂ ਦਾ ਹੱਲ ਨਾ ਹੋਣ 'ਤੇ ਕਸਾਂਗੇ ਕਾਨੂੰਨੀ ਸ਼ਿਕੰਜਾ : ਹਰਪਾਲ ਚੀਮਾ
Published : Nov 26, 2018, 11:56 am IST
Updated : Nov 26, 2018, 11:56 am IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘਾਤਕ ਰੂਪ ਲੈ ਚੁੱਕੀ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਬਾਰੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ...........

ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘਾਤਕ ਰੂਪ ਲੈ ਚੁੱਕੀ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਬਾਰੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਸਰਕਾਰ 'ਤੇ ਕਾਨੂੰਨੀ ਸ਼ਿਕੰਜਾ ਕੱਸੇਗੀ। ਇਸ ਦੇ ਨਾਲ ਹੀ ਅਬੋਹਰ-ਫ਼ਾਜ਼ਿਲਕਾ ਇਲਾਕੇ 'ਚ ਆਵਾਰਾ ਪਸ਼ੂਆਂ ਕਾਰਨ ਲਗਾਤਾਰ ਵਾਪਰ ਰਹੀਆਂ ਜਾਨਲੇਵਾ ਘਟਨਾਵਾਂ ਅਤੇ ਫ਼ਸਲਾਂ ਦੇ ਭਾਰੀ ਉਜਾੜੇ ਦੇ ਵਿਰੋਧ 'ਚ ਅਬੋਹਰ ਦੇ ਐਸਡੀਐਮ ਦੇ ਦਫ਼ਤਰ ਸਾਹਮਣੇ 'ਆਪ' ਦੇ ਯੂਥ ਵਿੰਗ ਨੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿਤਾ ਹੈ।

'ਆਪ' ਮੁੱਖ ਦਫ਼ਤਰ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ ਅਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ 'ਚ ਹਰ ਸਾਲ ਸੈਂਕੜੇ ਲੋਕ ਜਾਨ ਗੁਆ ਰਹੇ ਹਨ ਅਤੇ ਹਜ਼ਾਰਾਂ ਦੀ ਗਿਣਤੀ 'ਚ ਜ਼ਖ਼ਮੀ ਅਤੇ ਅਪਾਹਜ ਹੋ ਰਹੇ ਹਨ, ਜਦੋਂਕਿ ਵਾਹਨਾਂ-ਵਹੀਕਲਾਂ ਅਤੇ ਫ਼ਸਲਾਂ ਦਾ ਨੁਕਸਾਨ ਕਰੋੜਾਂ ਰੁਪਏ 'ਚ ਜਾਂਦਾ ਹੈ।

ਜਿਸ ਦਾ ਕਦੇ ਕੋਈ ਹਿਸਾਬ ਕਿਤਾਬ ਹੀ ਨਹੀਂ ਲਗਾਇਆ ਗਿਆ। ਚੀਮਾ ਨੇ ਕਿਹਾ ਕਿ ਆਗਾਮੀ ਸੈਸ਼ਨ ਦੌਰਾਨ 'ਆਪ' ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਜਨਤਾ ਤੋਂ ਲਏ ਜਾ ਰਹੇ ਗਊ ਸੈਸ ਸਮੇਤ ਹੋਰ ਸਿੱਧੇ-ਅਸਿੱਧੇ ਟੈਕਸਾਂ ਦਾ ਹਿਸਾਬ-ਕਿਤਾਬ ਸੱਤਾਧਾਰੀ ਧਿਰ ਤੋਂ ਮੰਗੇਗੀ। ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਹਰ ਪੰਜ ਸਾਲ ਬਾਅਦ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਗਿਣਤੀ ਲਈ ਬਕਾਇਦਾ ਸਰਵੇ ਹੁੰਦੀ ਹੈ, ਪਰੰਤੂ 2012 ਤੋਂ ਬਾਅਦ ਅਜੇ ਤਕ ਸਰਵੇ ਵੀ ਨਹੀਂ ਹੋਇਆ।

ਮੀਤ ਹੇਅਰ ਅਤੇ ਮਨਜਿੰਦਰ ਸਿੰਘ ਸਿੱਧੂ ਨੇ ਦਸਿਆ ਕਿ 'ਆਪ' ਦੇ ਮਾਲਵਾ ਜ਼ੋਨ ਵਲੋਂ ਜ਼ੋਨ ਪ੍ਰਧਾਨ ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ ਦੀ ਅਗਵਾਈ ਹੇਠ 'ਆਪ' ਯੂਥ ਵਿੰਗ ਵੱਲੋਂ ਅਬੋਹਰ ਵਿਖੇ ਅੱਜ ਤੋਂ ਧਰਨਾ ਸ਼ੁਰੂ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਤਕ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਕਰੇਗੀ ਪਾਰਟੀ ਵਲੋਂ ਲੋਕ ਹਿਤ ਸੰਘਰਸ਼ ਜਾਰੀ ਰੱਖਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement