ਗ੍ਰਹਿ ਮੰਤਰਾਲੇ ਵਲੋਂ ਕੋਰੋਨਾ ਨੂੰ ਕੰਟੋਰਲ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ
Published : Nov 26, 2020, 12:42 am IST
Updated : Nov 26, 2020, 12:42 am IST
SHARE ARTICLE
image
image

ਗ੍ਰਹਿ ਮੰਤਰਾਲੇ ਵਲੋਂ ਕੋਰੋਨਾ ਨੂੰ ਕੰਟੋਰਲ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 25 ਨਵੰਬਰ: ਦੇਸ਼ ਦੇ ਕੁਝ ਸੂਬਿਆਾਂ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋਣ ਦੇ ਮਾਮਲੇ ਵਿਚ ਗ੍ਰਹਿ ਮੰਤਰਾਲੇ ਨੇ ਕੋਵਿਡ -19 ਨਾਲ ਸਬੰਧਤ ਨਿਗਰਾਨੀ, ਕੰਟਰੋਲ ਅਤੇ ਸਾਵਧਾਨੀ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਗ੍ਰਹਿ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ 1 ਦਸੰਬਰ ਤੋਂ 31 ਦਸੰਬਰ ਤਕ ਲਾਗੂ ਹੋਣਗੇ। ਨਵੇਂ ਹੁਕਮਾਂ ਤਹਿਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਦੀ ਲਾਗ ਨੂੰ ਰੋਕਣ, ਵੱਖ-ਵੱਖ ਗਤੀਵਿਧੀਆਂ 'ਤੇ ਐਸਓਪੀ ਜਾਰੀ ਕਰਨ ਅਤੇ ਭੀੜ 'ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣਾ ਜ਼ਰੂਰੀ ਹੋਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਿਰਫ਼ ਕੰਟੇਨਮੈਂਟ ਜ਼ੋਨ ਵਿਚ ਜ਼ਰੂਰੀ ਕੰਮਾਂ ਦੀ ਆਗਿਆ ਹੈ। ਸਥਾਨਕ ਜ਼ਿਲ੍ਹਾ, ਪੁਲਿਸ ਅਤੇ ਮਿਉਂਸਪਲ ਅਧਿਕਾਰੀ ਇਹ ਪੱਕਾ ਕਰਨ ਲਈ ਜ਼ਿੰਮੇਵਾਰ ਹੋਣਗੇ ਕਿ ਨਿਰਧਾਰਤ ਕੰਟੇਨਮੈਂਟ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਦੌਰਾਨ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣਗੀਆਂ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਕੋਵਿਡ -19 ਦੀ ਸਥਿਤੀ ਦੇ ਅਪਣੇ ਮੁਲਾਂਕਣ ਦੇ ਆਧਾਰ 'ਤੇ, ਰਾਜ ਸ਼ਾਸਤ ਪ੍ਰਦੇਸ਼ ਸਿਰਫ਼ ਵਰਜਿਤ ਖੇਤਰਾਂ ਵਿਚ ਰਾਤ ਦੇ ਸਮੇਂ ਦੇ ਕਰਫ਼ਿਉ ਵਰਗੀਆਂ ਸਥਾਨਕ ਪਾਬੰਦੀਆਂ ਲਗਾ ਸਕਦੇ ਹਨ।  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement