ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਦੇ ਗੁਰ ਦੱਸੇ
Published : Nov 26, 2020, 5:06 pm IST
Updated : Nov 26, 2020, 5:09 pm IST
SHARE ARTICLE
PAU
PAU

ਡਾ. ਪੰਕਜ ਕੁਮਾਰ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਨਾਲ ਆਪ ਜੁੜਨ ਅਤੇ ਹੋਰਾਂ ਨੂੰ ਜੋੜਨ ਲਈ ਕਿਹਾ ।

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਵਿਖੇ ਨਦੀਨਾਂ ਦੀ ਰੋਕਥਾਮ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ। ਇਸ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਪਸਾਰ ਸਿੱਖਿਆ ਵਿਭਾਗ ਦੀ ਵੱਖ-ਵੱਖ ਗਤੀਵਿਧੀਆਂ ਪਿੰਡ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਸਾਂਝੀਆਂ ਕੀਤੀਆਂ।

File Photo File Photo

ਉਹਨਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਪਰਾਲੀ ਸੰਭਾਲਣ ਵਾਲੀਆਂ ਤਕਨੀਕਾਂ ਜਿਵੇਂ ਹੈਪੀਸੀਡਰ, ਸੁਪਰਸੀਡਰ, ਮਲਚਰ, ਉਲਟਾਵਾਂ ਹਲ, ਜ਼ੀਰੋ ਟਿੱਲ ਡਰਿੱਲ, ਬੇਲਰ ਆਦਿ ਦੀ ਵਰਤੋਂ ਕਰਕੇ ਵਾਤਾਵਰਨ ਪੱਖੀ ਖੇਤੀ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਫ਼ਸਲ ਵਿਗਿਆਨੀ ਡਾ. ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੇ ਮੁੱਖ ਨਦੀਨ ਅਤੇ ਉਹਨਾਂ ਦੀ ਰੋਕਥਾਮ ਕਰਨ ਦੇ ਸੰਯੁਕਤ ਤਰੀਕੇ ਦੱਸੇ।

File Photo File Photo

ਪਸਾਰ ਵਿਗਿਆਨੀ ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਉਦਮ ਅਤੇ ਉਡਾਣ ਨਾਵਾਂ ਹੇਠ ਚਲਾਏ ਜਾਂਦੇ ਖੇਤੀ ਕਾਰੋਬਾਰ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਖੇਤੀ ਸਾਹਿਤ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਕਿਸਾਨਾਂ ਨੂੰ ਪੀ.ਏ.ਯੂ. ਦੇ ਖੇਤੀ ਸਾਹਿਤ ਨਾਲ ਜੁੜਨ ਲਈ ਕਿਹਾ ਡਾ. ਪੰਕਜ ਕੁਮਾਰ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਨਾਲ ਆਪ ਜੁੜਨ ਅਤੇ ਹੋਰਾਂ ਨੂੰ ਜੋੜਨ ਲਈ ਕਿਹਾ।

File Photo File Photo

ਪਸਾਰ ਮਾਹਿਰ ਡਾ. ਕਮਲਪ੍ਰੀਤ ਕੌਰ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਜਾਗਰੂਕਤਾ ਭਰਪੂਰ ਗੱਲਾਂ ਕੀਤੀਆਂ । ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੀ.ਏ.ਯੂ. ਦੇ ਮਾਹਿਰਾਂ ਨਾਲ ਰਾਬਤਾ ਕਰਕੇ ਨਦੀਨਾਂ ਦੀ ਰੋਕਥਾਮ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਵੱਲ ਤੁਰਨਾ ਚਾਹੀਦਾ ਹੈ । ਨਾਲ ਹੀ ਡਾ. ਕਮਲਪ੍ਰੀਤ ਕੌਰ ਨੇ ਪੇਂਡੂ ਨੌਜਵਾਨਾਂ ਨੂੰ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਦਾ ਲਾਹਾ ਲੈਣ ਲਈ ਕਿਹਾ । ਇਸ ਲਈ ਉਹਨਾਂ ਨੇ ਯੂਨੀਵਰਸਿਟੀ ਵੱਲੋਂ ਚਲਾਏ ਜਾਂਦੇ ਪ੍ਰੋਗਰਾਮਾਂ ਦੀ ਗੱਲ ਕੀਤੀ । ਇਸ ਮੌਕੇ ਕਿਸਾਨਾਂ ਨੇ ਪੀ.ਏ.ਯੂ. ਦੇ ਖੇਤੀ ਸਾਹਿਤ ਅਤੇ ਮਾਸਿਕ ਰਸਾਲਿਆਂ ਦੀ ਖਰੀਦ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ।

File Photo File Photo

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement