Kapurthala News: ਕਪੂਰਥਲਾ 'ਚ ਇਨਸਾਨੀਅਤ ਸ਼ਰਮਸਾਰ, ਪਿਤਾ ਹੀ ਧੀ ਨਾਲ ਕਰਦਾ ਰਿਹਾ ਬਲਾਤਕਾਰ

By : GAGANDEEP

Published : Nov 26, 2023, 12:36 pm IST
Updated : Nov 26, 2023, 12:41 pm IST
SHARE ARTICLE
Father kept raping his daughter in Kapurthala
Father kept raping his daughter in Kapurthala

Kapurthala News: ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Father kept raping his daughter in Kapurthala: ਕਪੂਰਥਲਾ ਦੇ ਫਗਵਾੜਾ 'ਚ ਪਿਤਾ ਹੀ ਆਪਣੀ 11 ਸਾਲ ਦੀ ਧੀ ਨਾਲ ਬਲਾਤਕਾਰ ਕਰਦਾ ਰਿਹਾ। ਦੋਸ਼ੀ ਪਿਤਾ ਨੇ ਉਸ ਨੂੰ ਧਮਕੀ ਦਿਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਉਹ ਉਸ ਦੀ ਮਾਂ ਨੂੰ ਵੀ ਜ਼ਹਿਰ ਦੇ ਕੇ ਮਾਰ ਦੇਵੇਗਾ। ਇਹ ਗੱਲ ਵਿਦਿਆਰਥਣ ਨੇ ਸਕੂਲ ਵਿੱਚ ਦੱਸੀ। ਜਿਸ ਤੋਂ ਬਾਅਦ ਮਾਂ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦਿਤੀ ਗਈ। ਮਾਂ ਦੀ ਸ਼ਿਕਾਇਤ 'ਤੇ ਫਗਵਾੜਾ ਸਿਟੀ ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Death of Punjabi in America: ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਦੀ ਮੌਤ  

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕੋਰਟ ਕੰਪਲੈਕਸ ਨੇੜੇ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ 21 ਨਵੰਬਰ ਨੂੰ ਉਸ ਨੂੰ ਲੜਕੀ ਦੇ ਸਕੂਲ 'ਚ ਬੁਲਾਇਆ ਗਿਆ ਸੀ। ਜਦੋਂ ਉਹ ਸਕੂਲ ਪਹੁੰਚੀ ਤਾਂ ਉਸ ਦੀ 11 ਸਾਲਾ ਧੀ ਨੇ ਦੱਸਿਆ ਕਿ ਉਸ ਦਾ ਪਿਤਾ ਸੁਰਿੰਦਰ ਪਾਲ ਉਰਫ਼ ਅਬਦੁਲ ਰਹਿਮਾਨ ਸਕੂਲ ਤੋਂ ਘਰ ਆਉਣ ਤੋਂ ਬਾਅਦ ਜਦੋਂ ਉਹ ਕੰਮ 'ਤੇ ਜਾਂਦੀ ਹੈ ਤਾਂ ਉਸ ਨਾਲ ਗਲਤ ਹਰਕਤਾਂ ਕਰਦਾ ਹੈ।

ਇਹ ਵੀ ਪੜ੍ਹੋ: Parkash Purab: ਕਲਿ ਤਾਰਣ ਗੁਰੁ ਨਾਨਕ ਆਇਆ॥ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ  

ਇਹ ਸਿਲਸਿਲਾ ਲਗਭਗ ਪਿਛਲੇ 1 ਮਹੀਨੇ ਤੋਂ ਚੱਲ ਰਿਹਾ ਹੈ। ਔਰਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਫਗਵਾੜਾ ਸਿਟੀ ਪੁਲਿਸ ਨੇ ਦੋਸ਼ੀ ਪਿਤਾ ਖਿਲਾਫ ਧਾਰਾ 376, 506 ਆਈ.ਪੀ.ਸੀ. ਅਤੇ 3,4 ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਜਾਂਚ ਅਧਿਕਾਰੀ ਇੰਸਪੈਕਟਰ ਊਸ਼ਾ ਰਾਣੀ ਨੇ ਵੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement